- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਂਸਦ ਰੰਧਾਵਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

---ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ- ਸਾਂਸਦ ਸੁਖਜਿੰਦਰ ਸਿੰਘ ਰੰਧਾਵਾ
ਜੀਆਰਪੀ- ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ।
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਹੋਈ। 'ਦਿਸ਼ਾ' ਕਮੇਟੀ ਦੀ ਮੀਟਿੰਗ ਵਿੱਚ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਦਿਸ਼ਾ ਕਮੇਟੀ ਦੇ ਮੈਂਬਰ ਅਸ਼ੋਕ ਚੌਧਰੀ, ਰਾਜੇਸ਼ ਕਵਾਤਰਾ, ਹਰਵਿੰਦਰ ਸਿੰਘ ਅਤੇ ਅਨੀਤਾ ਕੁਮਾਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਸਾਂਸਦ ਗੁਰਦਾਸਪੁਰ, ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੌਰਾਨ ਐੱਮਪੀ ਲੈਡ ਸਮੇਤ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕੇਂਦਰੀ ਪ੍ਰਾਯੋਜਿਤ ਯੋਜਨਾਵਾਂ ਦੀ ਪ੍ਰਗਤੀ ਅਤੇ ਲਾਗੂਕਰਨ ਦੀ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਜ਼ਮੀਨੀ ਸਥਿਤੀ, ਲੰਬਿਤ ਮਾਮਲਿਆਂ ਅਤੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ- ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਸਦ ਰੰਧਾਵਾ ਵੱਲੋਂ ਐੱਮਪੀ ਲੈਡ ਸਕੀਮ, ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮ੍ਰਿਤ ਸਰੋਵਰ, ਮਗਨਰੇਗਾ, ਸਾਂਸਦ ਅਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਪੇਂਡੂ ਤੇ ਸ਼ਹਿਰੀ), ਨੈਸ਼ਨਲ ਹੈਲਥ ਮਿਸ਼ਨ, ਇਨਟੈੱਗਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ, ਬੇਟੀ ਪੜ੍ਹਾਓ, ਸਮੱਗਰਾ ਸਿੱਖਿਆ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਰਾਸ਼ਟਰੀਯ ਬੁਢਾਪਾ ਪੈਨਸ਼ਨ ਸਕੀਮ, ਰਾਸ਼ਟਰੀਯ ਵਿਧਵਾ ਪੈਨਸ਼ਨ ਸਕੀਮ, ਰਾਸ਼ਟਰੀ ਡਿਸਏਬਲਡ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸ਼ਿਆਮਾ ਪ੍ਰਸ਼ਾਦ ਮੁਖਰਜੀ ਅਰਬਨ ਮਿਸ਼ਨ, ਦੀਨ ਦਿਆਲ ਉਪਾਧਿਆਇ ਗ੍ਰਾਮੀਨ ਕੋਸ਼ਲਿਆ ਯੋਜਨਾ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਵੱਛ ਭਾਰਤ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਕੀਮਾਂ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਹੋਰ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ ਗਿਆ। ਰੰਧਾਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਮੌਕੇ 'ਤੇ ਜਾ ਕੇ ਮੁਆਇਨਾ ਕਰਨ, ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਇਸ ਮੌਕੇ ਉਨ੍ਹਾਂ ਨੈਸ਼ਨਲ ਹਾਈਵੇ ਦੇ ਵੱਖ-ਵੱਖ ਕੰਮਾਂ ਅਤੇ ਬਟਾਲਾ-ਕਾਦੀਆਂ ਰੇਲਵੇ ਲਾਈਨ ਬਾਰੇ ਵੀ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ।
ਇਸ ਮੌਕੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਦਿਸ਼ਾ ਕਮੇਟੀ ਦੇ ਮੈਂਬਰਾਂ ਨੇ ਆਪਣੇ ਵਿਚਾਰ ਰੱਖੇ। ਮੀਟਿੰਗ ਵਿੱਚ ਮਨਦੀਪ ਸਿੰਘ ਗਿੱਲ ਵਾਈਸ ਪ੍ਰਧਾਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ, ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ, ਚਰਨਜੀਤ ਸਿੰਘ, ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ ਸਮੇਤ ਵੱਖ ਵੱਖ ਸਖਸ਼ੀਅਤਾਂ ਮੌਜੂਦ ਸਨ।