ਐੱਮਪੀ ਰੰਧਾਵਾ ਨੇ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ 'ਚ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਐੱਮਪੀ ਰੰਧਾਵਾ ਨੇ ਆਦੀਆਂ ਪੁਲਿਸ ਨਾਕੇ ਤੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਹੱਤਿਆ ਦੇ ਮਾਮਲੇ 'ਚ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
Publish Date: Fri, 27 Feb 2026 07:43 PM (IST)
Updated Date: Sat, 28 Feb 2026 04:07 AM (IST)
ਜੀਆਰਪੀ- ਸੁਖਜਿੰਦਰ ਸਿੰਘ ਰੰਧਾਵਾ ਪਾਰਲੀਮੈਂਟ ਮੈਂਬਰ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਦੋਰਾਂਗਲਾ ਅਧੀਨ ਆਉਂਦੇ ਸਰਹੱਦੀ ਪਿੰਡ ਆਦੀਆਂ ਸਥਿਤ ਪੰਜਾਬ ਪੁਲਿਸ ਦੇ ਨਾਕੇ ’ਤੇ ਤਾਇਨਾਤ ਏਐੱਸਆਈ ਗੁਰਨਾਮ ਸਿੰਘ ਤੇ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ ਸਬੰਧੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਹੈ। ਇਸ ਪੱਤਰ ’ਚ ਸੁਖਜਿੰਦਰ ਸਿੰਘ ਰੰਧਾਵਾ ਪਾਰਲੀਮੈਂਟ ਮੈਂਬਰ ਹਲਕਾ ਗੁਰਦਾਸਪੁਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੋਰਾਂਗਲਾ ਥਾਣਾ ਅਧੀਨ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਵਰਦੀਧਾਰੀ ਕਰਮਚਾਰੀਆਂ ਦੀ ਹੱਤਿਆ ਮਾਮਲੇ ਸਬੰਧੀ ਪੱਤਰ ਲਿਖ ਕੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ, ਸੁਤੰਤਰ ਤੇ ਸਮਾਂਬੱਧ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪੀ ਜਾਵੇ, ਨਾਲ ਹੀ ਸਰਹੱਦੀ ਸੁਰੱਖਿਆ ਪ੍ਰਬੰਧ ਦੀ ਉੱਚ ਪੱਧਰੀ ਸਮੀਖਿਆ ਤੇ ਦੋਸ਼ੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਸੱਚ ਸਾਹਮਣੇ ਆਵੇ, ਸ਼ਹੀਦ ਕਰਮਚਾਰੀਆਂ ਨੂੰ ਇਨਸਾਫ਼ ਮਿਲੇ ਤੇ ਸਰਹੱਦੀ ਇਲਾਕਿਆਂ ’ਚ ਲੋਕਾਂ ਦਾ ਭਰੋਸਾ ਮੁੜ ਕਾਇਮ ਹੋ ਸਕੇ।