ਬਟਾਲਾ ਵਿਖੇ ਆਰਐੱਮਪੀ ਡਾਕਟਰਾਂ ਦੀ ਮੀਟਿੰਗ ਅੱਜ ਆਰਐੱਮਪੀ ਡਾਕਟਰਾਂ ਦੀ ਅਹਿਮ ਮੀਟਿੰਗ ਅੱਜ ਬਟਾਲਾ ਵਿਖੇ
Publish Date: Fri, 27 Nov 2026 03:59 PM (IST)
Updated Date: Sat, 28 Nov 2026 04:02 AM (IST)
ਫੋਟੋ: 27ਬੀਟੀਐਲ11 ਡਾ. ਲਖਵਿੰਦਰ ਸਿੰਘ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਆਰ.ਐੱਮ.ਪੀ. ਡਾਕਟਰਾਂ ਦੀ ਇੱਕ ਅਹਿਮ ਮੀਟਿੰਗ 28 ਨਵੰਬਰ ਨੂੰ ਦੁਪਹਿਰ 1 ਵਜੇ ਵੰਡਰ ਹੋਟਲ, ਜਲੰਧਰ ਰੋਡ, ਬਟਾਲਾ ਵਿਖੇ ਕਰਵਾਈ ਜਾ ਰਹੀ ਹੈ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਂਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਪ੍ਰਧਾਨਗੀ ਹੇਠ ਹੋਵੇਗੀ। ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਲਖਵਿੰਦਰ ਸਿੰਘ ਸੰਧੂ ਔਲਖ ਨੇ ਦੱਸਿਆ ਕਿ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਐੱਸਐੱਮਓ ਬਟਾਲਾ ਡਾ. ਮਨਿੰਦਰਜੀਤ ਸਿੰਘ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ, ਜਦਕਿ ਸਰਬ ਸੁੱਖ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰ ਡਾ. ਰਵਿੰਦਰ ਸਿੰਘ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਜੰਟ ਸਿੰਘ ਤੇ ਨਿਊਰੋ ਸਰਜਨ ਡਾ. ਗੁਰਬਿੰਦਰਪਾਲ ਸਿੰਘ ਆਪਣੀ ਡਾਕਟਰੀ ਟੀਮ ਸਮੇਤ ਸ਼ਾਮਲ ਹੋਣਗੇ। ਇਸ ਮੌਕੇ ਉਹ ਵੱਖ-ਵੱਖ ਬਿਮਾਰੀਆਂ, ਉਨ੍ਹਾਂ ਦੇ ਲੱਛਣਾਂ, ਇਲਾਜ ਅਤੇ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ। ਅੰਤ ’ਚ ਡਾ. ਲਖਵਿੰਦਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਆਰਐੱਮਪੀ ਡਾਕਟਰਾਂ ਇਸ ਅਹਿਮ ਮੀਟਿੰਗ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।