- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਨਮਾਨਿਤ ਕੀਤੇ ਵਿਦਿਆਰਥੀਆਂ ਨਾਲ ਮੁਕੇਸ਼ ਵਰਮਾ, ਸੋਮ ਸਿੰਘ, ਨੈਨਸੀ ਸ਼ਰਮਾ ਆਦਿ।

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਅਤੇ ਸਰਕਾਰੀ ਹਾਈ ਸਕੂਲ ਉਮਰਪੁਰਾ ਵਿਖੇ ਗਾਈਡੈਂਸ ਅਤੇ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਵਿਜ਼ਿਟ ਦੌਰਾਨ ਮੁਕੇਸ਼ ਵਰਮਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਨੇ ਦੋਵੇਂ ਸਕੂਲਾਂ ਵਿੱਚ ਗਾਈਡੈਂਸ ਕੌਂਸਲਰ ਸੋਮ ਸਿੰਘ ਅਤੇ ਨੈਨਸੀ ਸ਼ਰਮਾ ਵੱਲੋਂ ਤਿਆਰ ਕੀਤੇ ਗਏ ਗਤੀਵਿਧੀਆਂ ਰਜਿਸਟਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਲਈ ਕਰਵਾਈਆਂ ਜਾ ਰਹੀਆਂ ਕਰੀਅਰ ਗਾਈਡੈਂਸ, ਨਸ਼ਾ ਵਿਰੋਧੀ ਜਾਗਰੂਕਤਾ ਅਤੇ ਹੋਰ ਗਤੀਵਿਧੀਆਂ ਨੂੰ ਹੋਰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਦੋਵੇਂ ਸਕੂਲਾਂ ਵਿੱਚ ਵੱਖ-ਵੱਖ ਜਾਗਰੂਕਤਾ ਮੁਕਾਬਲੇ ਵੀ ਕਰਵਾਏ ਗਏ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵੱਲੋਂ ਜਾਰੀ ਕੀਤੇ ਗਏ ਪ੍ਰਸ਼ੰਸਾ ਪੱਤਰ ਅਤੇ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ ਗਿਆ।