ਨਗਰ ਕੌਂਸਲ ਦੀ ਪਾਬੰਦੀਸ਼ੁਦਾ ਪਲਾਸਟਿਕ ਵਿਰੁੱਧ ਸਖ਼ਤ ਕਾਰਵਾਈ, ਦੁਕਾਨਦਾਰਾਂ ਨੂੰ 10 ਦਿਨਾਂ ਦਾ ਅਲਟੀਮੇਟਮ ਨਗਰ ਕੌਂਸਲ ਦੀ ਪਾਬੰਦੀਸ਼ੁਦਾ ਪਲਾਸਟਿਕ ਵਿਰੁੱਧ ਸਖ਼ਤ ਕਾਰਵਾਈ, ਦੁਕਾਨਦਾਰਾਂ ਨੂੰ 10 ਦਿਨਾਂ ਦਾ ਅਲਟੀਮੇਟਮ
Publish Date: Fri, 21 Aug 2026 04:35 PM (IST)
Updated Date: Fri, 21 Aug 2026 04:36 PM (IST)
ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆ: ਨਗਰ ਕੌਂਸਲ ਕਾਦੀਆਂ ਨੇ ਸ਼ਹਿਰ ਚ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਪਲਵਿੰਦਰ ਕੌਰ ਮਾਹਲ ਦੀ ਪ੍ਰਧਾਨਗੀ ਹੇਠ ਪਲਾਸਟਿਕ ਅਤੇ ਡਿਸਪੋਜ਼ੇਬਲ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਚ ਉਪ ਪ੍ਰਧਾਨ ਗੁਰਦਿਲਬਾਗ ਸਿੰਘ ਮਾਹਲ, ਸੀਨੀਅਰ ਉਪ ਪ੍ਰਧਾਨ ਰਾਜ ਕੁਮਾਰ ਅਤੇ ਸਰਬਜੀਤ ਸਿੰਘ ਮਾਹਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਕੌਂਸਲ ਪ੍ਰਧਾਨ ਨੇ ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਕਿ ਪਾਬੰਦੀਸ਼ੁਦਾ ਪਲਾਸਟਿਕ ਦੀ ਵਿਕਰੀ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਚ ਸ਼ਾਮਲ ਦੁਕਾਨਦਾਰਾਂ ਨੇ ਪਾਬੰਦੀਸ਼ੁਦਾ ਲਿਫਾਫੇ ਨਾ ਵੇਚਣ ਦਾ ਭਰੋਸਾ ਦਿੱਤਾ। ਨਗਰ ਕੌਂਸਲ ਨੇ ਦੁਕਾਨਦਾਰਾਂ ਨੂੰ 10 ਦਿਨਾਂ ਦਾ ਸਮਾਂ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਤੋਂ ਬਾਅਦ ਕੋਈ ਵੀ ਦੁਕਾਨਦਾਰ ਪਾਬੰਦੀਸ਼ੁਦਾ ਲਿਫਾਫੇ ਵੇਚਦਾ ਫੜਿਆ ਗਿਆ ਤਾਂ ਚੈਕਿੰਗ ਟੀਮ ਵੱਲੋਂ ਕਾਨੂੰਨੀ ਕਾਰਵਾਈ ਕਰਕੇ ਲਿਫਾਫੇ ਜ਼ਬਤ ਕੀਤੇ ਜਾਣਗੇ ਅਤੇ 5 ਹਜ਼ਾਰ ਰੁਪਏ ਤੱਕ ਜੁਰਮਾਨਾ ਵਸੂਲਿਆ ਜਾਵੇਗਾ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ। ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਰੱਖਣ ਤਾਂ ਜੋ ਸਫਾਈ ਕਰਮਚਾਰੀ ਰੋਜ਼ਾਨਾ ਉਸਨੂੰ ਚੁੱਕ ਸਕਣ। ਇਸ ਮੌਕੇ ਸੈਨੇਟਰੀ ਇੰਚਾਰਜ ਕੰਵਲਪ੍ਰੀਤ ਸਿੰਘ, ਰਾਹੁਲ ਕੁਮਾਰ, ਇੰਦਰਪ੍ਰੀਤ, ਰੋਹਿਤ ਭਾਟੀਆ, ਰਵਿੰਦਰਜੀਤ ਸਿੰਘ, ਅਵਿਨਾਸ਼ ਸਹਿਗਲ ਤੇ ਹੋਰ ਹਾਜ਼ਰ ਸਨ।