ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਝੋਟਾ ਦਾ ਕਤਲ ਕਰਨਾ ਮੰਦਭਾਗਾ : ਛੋਟੇਪੁਰ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਝੋਟਾ ਦਾ ਕਤਲ ਕਰਨਾ ਮੰਦਭਾਗਾ: ਛੋਟੇਪੁਰ
Publish Date: Tue, 13 Oct 2026 07:13 PM (IST)
Updated Date: Wed, 14 Oct 2026 04:06 AM (IST)
ਜੀਆਰਪੀ- ਸੁੱਚਾ ਸਿੰਘ ਛੋਟੇਪੁਰ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਪੰਜਾਬ ’ਚ ਵਹਿ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਉਣ ਲਈ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦਾ ਚਿੱਟੇ ਦਿਨ ਕਤਲ ਕਰਨਾ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਪੰਜਾਬ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਇਸ ਮੌਕੇ ਛੋਟੇਪੁਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਝੋਟਾ ਦੇ ਕਤਲ ਕਰਨ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਠੁੱਸ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਉੱਥੇ ਇਸ ਦੇ ਬਾਵਜੂਦ ਨਸ਼ੇ ਦਾ ਪੂਰਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਦਾਅਵਾ ਕਰਕੇ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਬੰਦ ਕਰਵਾਉਣ ’ਚ ਫੇਲ੍ਹ ਸਾਬਤ ਹੋਈ ਹੈ। ਇਸ ਮੌਕੇ ਛੋਟੇਪੁਰ ਨੇ ਕਿਹਾ ਕਿ ਜਿੱਥੇ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਿਹਾ ਹੈ, ਉੱਥੇ ਦੇਸ਼ ਦਾ ਅੰਨਦਾਤਾ ਕਿਸਾਨ ਦਾ ਸੋਨੇ ਵਰਗਾ ਝੋਨਾ ਮੰਡੀਆਂ ’ਚ ਰੁਲ ਰਿਹਾ ਹੈ ਤੇ ਕਿਸਾਨਾਂ ਨੂੰ ਝੋਨੇ ਦੇ ਕੱਟ ਲਗਾ ਕੇ ਲੁੱਟਿਆ ਜਾ ਰਿਹਾ ਹੈ।