- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦਾ ਕਤਲ ‘ਆਪ’ ਸਰਕਾਰ ਦੀ ਵੱਡੀ ਨਾਕਾਮੀ: ਅਵਤਾਰ ਸਿੰਘ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ: ਹਲਕਾ ਭੋਆ ਭਾਜਪਾ ਆਗੂ ਅਤੇ ਹਲਕਾ ਭੋਆ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਰਿਟਾਇਰਡ ਐੱਸਐੱਚਓ ਅਵਤਾਰ ਸਿੰਘ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਹੋਏ ਕਤਲ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈl ਉਹਨਾਂ ਇਸ ਘਟਨਾ ਨੂੰ ਮੌਜੂਦਾ ਪੰਜਾਬ ਸਰਕਾਰ ਦੀ ਵਿਵਸਥਾ ਅਤੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਵੱਡੀ ਨਕਾਮੀ ਕਰਾਰ ਦਿੱਤਾ ਹੈ। ਅਵਤਾਰ ਸਿੰਘ ਨੇ ਕਿਹਾ ਕਿ ਜੇਕਰ ਨਸ਼ਾ ਮਾਫੀਆ ਖਿਲਾਫ ਆਵਾਜ਼ ਚੁੱਕਣ ਵਾਲੇ ਲੋਕ ਹੀ ਸੂਬੇ ਵਿੱਚ ਸੁਰੱਖਿਤ ਨਹੀਂ ਹਨ ਤਾਂ ਆਮ ਨਾਗਰਿਕ ਦੀ ਸੁਰੱਖਿਆ ਦੀ ਕੀ ਗਰੰਟੀ ਹੈl ਉਹਨਾਂ ਦੋਸ ਲਾਇਆ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅੱਜ ਨਸ਼ਾ ਤਸਕਰਾਂ ਦੇ ਹੌਸਲੇ ਇਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਸ਼ਰ੍ਹੇਆਮ ਗੋਲੀਆਂ ਚਲਾ ਰਹੇ ਹਨl ਦੱਸ ਦਈਏ ਕੀ ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਦੇ ਸਮੇਂ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨl ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਜੰਗਲ ਰਾਜ ਚੱਲਿਆ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕੋਲੋਂ ਪੰਜਾਬ ਦੇ ਹਾਲਾਤ ਨਹੀਂ ਸੁਧਰਦੇ ਤਾਂ ਉਹਨਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।