ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਮੇਰਾ ਮੁੱਖ ਉਦੇਸ਼ : ਚੇਅਰਮੈਨ ਹੰਸਪਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਮੇਰਾ ਮੁੱਖ ਉਦੇਸ਼ : ਚੇਅਰਮੈਨ ਹੰਸਪਾਲ
Publish Date: Sat, 31 Oct 2026 04:10 PM (IST)
Updated Date: Sat, 31 Oct 2026 04:11 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਕਾਂਗਰਸ ਪਾਰਟੀ ਹਾਈਕਮਾਂਡ ਵੱਲੋਂ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਹੰਸਪਾਲ ਨੂੰ ਪਾਰਟੀ ਦੇ ਓਬੀਸੀ ਵਿੰਗ ਦਾ ਪ੍ਰਦੇਸ਼ ਕਾਰਜਕਾਰੀ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਅੱਜ ਸਥਾਨਕ ਬਟਾਲਾ ਕਲੱਬ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਚੇਅਰਮੈਨ ਮਨਜੀਤ ਸਿੰਘ ਹੰਸਪਾਲ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਹੰਸਪਾਲ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਓਬੀਸੀ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਮਨਜੀਤ ਹੰਸਪਾਲ ਨੇ ਕਿਹਾ ਕਿ ਹਲਕਾ ਬਟਾਲਾ ਵਿੱਚ 70 ਫੀਸਦੀ ਵੋਟਾਂ ਓ.ਬੀ.ਸੀ. ਅਤੇ ਐੱਸ.ਸੀ. ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਿਆ ਜਾਂਦਾ ਹੈ ਤਾਂ ਉਹ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ,ਪੰਜਾਬ ਕਾਂਗਰਸ ਦੇ ਬੁਲਾਰੇ ਜਸਕਰਨ ਸਿੰਘ ਕਾਹਲੋਂ ਅਤੇ ਸੀਨੀਅਰ ਕਾਂਗਰਸੀ ਆਗੂ ਅਜੈ ਮਹਾਜਨ ਸਮੇਤ ਰਵਿੰਦਰ ਸ਼ਰਮਾ, ਜੋਗਿੰਦਰ ਪ੍ਰਧਾਨ ਕਾਲਾ ਨੰਗਲ, ਡਾ. ਪਲਵਿੰਦਰ ਸਿੰਘ, ਕੀਮਤੀ ਲਾਲ, ਮਨਮਿੰਦਰ ਸਿੰਘ, ਪਰਮਜੀਤ ਸਿੰਘ, ਮਨਜਿੰਦਰ ਸਿੰਘ, ਅਜੀਤ ਸਿੰਘ, ਬਾਵਾ ਸਿੰਘ, ਬਿਹਾਰੀ ਲਾਲ, ਸਤਪਾਲ, ਪ੍ਰਦੀਪ ਕੁਮਾਰ, ਸਵਿੰਦਰ ਪਾਲ, ਸੁਖਦੇਵ ਸਿੰਘ, ਬਿਆਲ ਸਿੰਘ, ਗੁਰਦਰਸ਼ਨ ਸਿੰਘ, ਦੇਸ ਰਾਜ, ਪ੍ਰੀਤ ਕਾਹਲੋਂ ਆਦਿ ਹਾਜ਼ਰ ਸਨ।