ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ 24 ਨੂੰ
ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ 24 ਨੂੰ :ਬਾਬਾ ਸਤਨਾਮ ਸਿੰਘ
Publish Date: Sat, 21 Nov 2026 04:55 PM (IST)
Updated Date: Sat, 21 Nov 2026 04:58 PM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ 24 ਨਵੰਬਰ ਨੂੰ ਪਿੰਡ ਕਿਲਾ ਲਾਲ ਸਿੰਘ ਦੀ ਸਮੂਹ ਸੰਗਤ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਪੱਡਾ ਅਤੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਹ ਨਗਰ ਕੀਰਤਨ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਦਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਵੇਗਾ। ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ, ਜਦਕਿ ਗੱਤਕਾ ਪਾਰਟੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਦੇ ਸ਼ਾਨਦਾਰ ਜੌਹਰ ਦਿਖਾਏ ਜਾਣਗੇ।ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਮੁੱਖ ਬਾਜ਼ਾਰਾਂ ਅਤੇ ਚੌਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਪ੍ਰਬੰਧਕ ਕਮੇਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।