ਪੱਤਰ ਪ੍ਰੇਰਕ, ਕਲਾਨੌਰ : ਬਲਾਕ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਦੋਸਤਪੁਰ ਵਿਖੇ ਸਰਬੰਸਦਾਨੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਕੱਿਢਆ ਗਿਆ । ਇਸ ਨਗਰ ਕੀਰਤਨ ਦਾ ਵੱਖ ਵੱਖ ਭਰਾਵਾਂ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਦਾ ਵੱਖ ਵੱਖ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਰਪੰਚ ਗੁਰਦਿਆਲ ਸਿੰਘ ਲਾਡੀ ਦੋਸਤਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਜਿਸ ਵਿੱਚ ਭਾਈ ਤਰਸੇਮ ਸਿੰਘ ਦੇ ਕੀਰਤਨ ਜਥੇ ਵੱਲੋਂ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਤੇ ਕਵੀਸਰ ਭਾਈ ਕਰਨੈਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਸਬੰਧੀ ਚਾਨਣਾ ਪਾਇਆ। ਇਸ ਸਮਾਗਮ ਨੂੰ ਨੇਪਰੇ ਚੜਾਉਣ ਵਿੱਚ ਬਾਬਾ ਗੁਰਦਿਆਲ ਸਿੰਘ, ਕੁਲਤਾਰ ਸਿੰਘ, ਜਗਮੋਹਨ ਸਿੰਘ, ਸਰਦਾਰ ਸਿੰਘ, ਜੋਗਾ ਸਿੰਘ, ਜਗਤਾਰ ਸਿੰਘ, ਬਲਬੀਰ ਸਿੰਘ, ਦਰਸਨ ਸਿੰਘ ,ਗੁਰਮੀਤ ਸਿੰਘ, ਜਗੀਰ ਸਿੰਘ, ਨਿਰਮਲ ਸਿੰਘ, ਕਸ਼ਮੀਰ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜਰ ਸਨ। ਇਸ ਮੌਕੇ ਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ।