ਬਾਬਾ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਸ਼ੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Thu, 19 Nov 2026 04:10 PM (IST)
Updated Date: Thu, 19 Nov 2026 04:12 PM (IST)
-ਗੱਤਕਾ ਪਾਰਟੀਆਂ ਤੇ ਨਿਹੰਗ ਸਿੰਘਾਂ ਨੇ ਦਿਖਾਏ ਗੱਤਕੇ ਦੇ ਜੌਹਰ ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ ਘੁਮਾਣ : ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਤੋਂ ਆਰੰਭ ਹੋ ਕੇ ਪੁਰਾਣਾਂ ਬਾਜ਼ਾਰ, ਮੇਨ ਬਾਜ਼ਾਰ, ਅੱਡਾ ਚੌਕ ਘੁਮਾਣ, ਬਾਵਾਂ ਪੈਟਰੋਲ ਪੰਪ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਗੁਰਦੁਆਰਾ ਸ਼ਹੀਦ ਬਾਬਾ ਫਿਰਨਾਂ ਜੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ’ਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਆਪ ਦੇ ਸੀਨੀਅਰ ਆਗੂ ਅਤੇ ਸਾਬਕਾ ਅਬਜਰਵਰ ਡਾ ਕਮਲਜੀਤ ਸਿੰਘ ਕੇਜੇ, ਚੈਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਹਲਕਾ ਇੰਚਾਰਜ ਰਾਜਨਬੀਰ ਸਿੰਘ, ਹਲਕਾ ਇੰਚਾਰਜ ਮਨਦੀਪ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਸਮੇਤ ਹੋਰ ਆਗੂ ਨਤਮਸਤਕ ਹੋਏ। ਪਹੁੰਚੇ ਹੋਏ ਆਗੂਆਂ ਨੂੰ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਸੁਖਵਿੰਦਰ ਸਿੰਘ ਲਾਲੀ ਅਤੇ ਪ੍ਰਧਾਨ ਤਰਸੇਮ ਸਿੰਘ ਬਾਵਾ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ ਅੱਗੇ ਗੱਤਕਾ ਪਾਰਟੀਆਂ ਅਤੇ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਅਤੇ ਨਗਰ ਕੀਰਤਨ ਵਿੱਚ ਪਹੁੰਚੀਆਂ ਹੋਇਆ ਸੰਗਤਾਂ ਲਈ ਦੁਕਾਨਦਾਰਾ ਵੱਲੋਂ ਵੱਖ-ਵੱਖ ਪਕਵਾਨਾਂ ਦੇ ਵੱਡੇ ਪੱਧਰ ਤੇ ਲੰਗਰ ਲਗਾਏ ਗਏ। ਇਸ ਮੌਕੇ ਸਕੱਤਰ ਸੁਖਵਿੰਦਰ ਲਾਲੀ ਪ੍ਰਧਾਨ ਤਰਸੇਮ ਸਿੰਘ ਬਾਵਾ, ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ ਅਤੇ ਮੁੱਖ ਸਲਾਹਕਾਰ ਪ੍ਰਿੰਸੀਪਲ ਗੁਰਮੁੱਖ ਸਿੰਘ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆ ਵਧਾਈ ਦਿੱਤੀਆ। ਇਸ ਮੋਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਹਰਜਿੰਦਰ ਸਿੰਘ ਯਾਦਪੁਰ, ਸਾਬਕਾ ਚੈਅਰਮੈਨ ਕੁਲਵੰਤ ਸਿੰਘ ਚੀਮਾ, ਗੋਲਡੀ ਬਾਵਾ, ਲੈਕਚਰਾਰ ਗੁਰਨਾਮ ਸਿੰਘ ਮੰਡ, ਪ੍ਰਧਾਨ ਪ੍ਰਲੋਕ ਸਿੰਘ, ਅਮਰੀਕ ਸਿੰਘ ਗੋਲਡੀ, ਸਾਬਕਾ ਸਰਪੰਚ ਹਰਬੰਸ ਘੁਮਾਣ, ਸ਼ਮਸ਼ੇਰ ਸਿੰਘ, ਡਾ. ਹਰਜਿੰਦਰ ਸਿੰਘ ਜੱਜ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।