ਮੁਹੱਲਾ ਧਰਮਪੁਰਾ ਤੋਂ ਨਗਰ ਕੀਰਤਨ ਸਜਾਇਆ
ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਤੋਂ ਨਗਰ ਕੀਰਤਨ ਸਜਾਇਆ
Publish Date: Sat, 03 Jan 2026 03:43 PM (IST)
Updated Date: Sun, 04 Jan 2026 04:02 AM (IST)
ਕਸ਼ਮੀਰ ਸਿੰਘ ਸੰਧੂ/ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ : ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਤੋਂ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ’ਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਇਸ ਨਗਰ ਕੀਰਤਨ ਵਿੱਚ ਜਿਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ, ਉਥੇ ਹੀ ਗਤਕਾ ਪਾਰਟੀਆਂ ਵੱਲੋਂ ਨਗਰ ਕੀਰਤਨ ਦੇ ਅੱਗੇ ਅੱਗੇ ਚਲ ਕੇ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਤੋਂ ਅਰੰਭ ਹੋ ਕੇ ਬੁੱਟਰ ਰੋਡ, ਕਾਲਜ ਰੋਡ, ਠੀਕਰੀਵਾਲ ਰੋਡ, ਰੇਲਵੇ ਰੋਡ ਤੋਂ ਹੁੰਦਾ ਹੋਇਆ, ਸ਼ਹੀਦ ਭਗਤ ਸਿੰਘ ਚੌਂਕ, ਬੁੱਟਰ ਰੋਡ ਚੌਂਕ, ਪ੍ਰਭਾਕਰ ਚੌਂਕ, ਬੱਸ ਸਟੈਂਡ, ਰਾਮਗੜ੍ਹੀਆ ਚੌਕ ਤੋਂ ਹੁੰਦਾ ਹੋਇਆ ਵਾਪਸ ਆਰੰਭਕ ਸਥਾਨ ’ਤੇ ਸੰਪਨ ਹੋਇਆ।