ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਪਿੰਡ ਧੰਦਲ ਤੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Publish Date: Sun, 11 Jan 2026 03:18 PM (IST)
Updated Date: Mon, 12 Jan 2026 04:00 AM (IST)
-ਨਗਰ ਕੀਰਤਨ ਦਾ ਸੰਗਤ ਨੇ ਵੱਖ-ਵੱਖ ਥਾਈਂ ਫੁੱਲਾਂ ਨਾਲ ਕੀਤਾ ਸਵਾਗਤ
ਬੀਟੀਐੱਲ2 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਸਾਹਿਬਾਨ ਤੇ ਹਾਜ਼ਰ ਸੰਗਤ। ਪੰਜਾਬੀ ਜਾਗਰਣ
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਧੰਦਲ ਦੇ ਗੁਰਦੁਆਰਾ ਸਾਹਿਬ ਪਵਾਰ ਪੱਤੀ ਧੰਦਲ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਸਜਾਇਆ ਗਿਆ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਵਾਰ ਪੱਤੀ ਧੰਦਲ ਤੋਂ ਆਰੰਭ ਹੋਇਆ ਅਤੇ ਗੁਰਦੁਆਰਾ ਕੋਟ ਧੰਦਲ, ਗੁਰਦੁਆਰਾ ਸਿੱਧੂ ਪੱਤੀ ਧੰਦਲ ਤੋਂ ਹੁੰਦਾ ਹੋਇਆ ਆਰੰਭਕ ਸਥਾਨ ’ਤੇ ਸੰਪਨ ਹੋਇਆ। ਇਸ ਮੌਕੇ ਨਗਰ ਕੀਰਤਨ ਦਾ ਵੱਖ=ਵੱਖ ਥਾਵਾਂ ’ਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਧੰਦਲ ਨੇ ਆਪਣੇ ਗ੍ਰਹਿ ਵਿਖੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ ਅਤੇ ਸੰਗਤ ਲਈ ਚਾਹ ਪਕੌੜੇ ਦੇ ਲੰਗਰ ਵਰਤਾਏ ਗਏ। ਇਸ ਨਗਰ ਕੀਰਤਨ ਵਿੱਚ ਸੰਗਤ ਵੱਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ ਅਤੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦਾ ਪਿੰਡ ਦੇ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਗੁਰੂ ਬਖਸ਼ੀਸ਼ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਪਿੰਡਾਂ ਦੀ ਸਮੂਹ ਸੰਗਤ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਸੇਵਾ ਨਿਭਾਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਸਮੂਹ ਨਗਰ ਨਿਵਾਸੀਆਂ ਸਮੇਤ ਸਮੂਹ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਤੋਂ ਇਲਾਵਾ ਸੁਖਦੇਵ ਸਿੰਘ ਧੰਦਲ, ਹਰਦੇਵ ਸਿੰਘ, ਬਲਰਾਜ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਡਾ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਮੂਹ ਸੰਗਤ ਹਾਜ਼ਰ ਸਨ।