ਪਿੰਡ ਠੱਕਰ ਸੰਧੂ ਸਜਾਇਆ ਨਗਰ ਕੀਰਤਨ
ਪਿੰਡ ਠੱਕਰ ਸੰਧੂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Publish Date: Sun, 11 Jan 2026 05:49 PM (IST)
Updated Date: Mon, 12 Jan 2026 04:10 AM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਠੱਕਰ ਸੰਧੂ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਸਮੇਤ ਸੰਗਤ ਦੇ ਸਹਿਯੋਗ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਤੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਸੰਗਤ ਵੱਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ ਤੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦੇ ਵਿੱਚ ਕਵੀਸ਼ਰੀ ਜਥਾ ਨਿਰਮਲ ਸਿੰਘ ਖਾਰਾ ਵੱਲੋਂ ਸਿੱਖ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਸਤਿ ਸ੍ਰੀ ਅਕਾਲ ਸਮੂਹ ਸੰਗਤ ਅਤੇ ਵੱਖ-ਵੱਖ ਥਾਵਾਂ ਤੋਂ ਆਈ ਸੰਗਤ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਸੇਵਾ ਨਿਭਾਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਸਾਹਿਬ ਸਮੂਹ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਸਮੂਹ ਨਗਰ ਨਿਵਾਸੀਆਂ ਸਮੇਤ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।