- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਪਿਛਲੇ ਦਿਨਾਂ ਤੋਂ ਇਤਿਹਾਸਿਕ ਕਸਬਾ ਕਲਾਨੌਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿੱਚ ਨਾਨਕ ਨਾਮਲੇਵਾ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਉੱਥੇ ਮੰਗਲਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਗਏ ਤੇ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਦਾ ਨਾਨਕ ਨਾਮਲੇਵਾ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਪਿੰਡ ਅਰਲੀਭੰਨ ਵਿਖੇ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਪ੍ਰਬੰਧਕਾਂ ਤੇ ਨਾਨਕ ਨਾਮਲੇਵਾ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ। ਇਸ ਮੌਕੇ ਸੁੰਦਰ ਭਾਰਤੀ ’ਚ ਬਿਰਾਜਮਾਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਨਾਨਕ ਨਾਮਲੇਵਾ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਕਈ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ 'ਤੇ ਨਾਨਕ ਨਾਮਲੇਵਾ ਸੰਗਤ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨਾਂ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ ਹੈ। ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ 17 ਨਵੰਬਰ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਜਿਨ੍ਹਾਂ ਦਾ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਸੀ। ਇਸ ਮੌਕੇ ਬਲਵਿੰਦਰ ਸਿੰਘ, ਕੁਲਵੰਤ ਸਿੰਘ, ਜਗਦੀਪ ਸਿੰਘ, ਜਥੇਦਾਰ ਜਗਜੀਤ ਸਿੰਘ, ਤਰਨ ਸਿੰਘ, ਪਰਮਜੀਤ ਕੌਰ, ਮਨਦੀਪ ਕੌਰ, ਮੰਗਲ ਸਿੰਘ, ਦਲਬੀਰ ਸਿੰਘ, ਲੋਹਾ ਸਿੰਘ, ਮਨਜਿੰਦਰ ਸਿੰਘ, ਜਸਕਰਨ ਸਿੰਘ, ਕੁਲਵੰਤ ਸਿੰਘ ਮੈਂਬਰ ਪੰਚਾਇਤ, ਧਰਮ ਸਿੰਘ, ਪ੍ਰਕਾਸ਼ ਕੌਰ, ਹਰਭਜਨ ਸਿੰਘ, ਮੇਜਰ ਸਿੰਘ, ਲਖਵਿੰਦਰ ਸਿੰਘ, ਪ੍ਰਭਜੋਤ ਸਿੰਘ ਢਿੱਲੋਂ, ਮਨਦੀਪ ਕੌਰ, ਰਜਿੰਦਰ ਕੌਰ, ਦਲੇਰ ਕੌਰ, ਸਤਨਾਮ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ, ਜਗਦੀਪ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।