ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
Publish Date: Sun, 22 Nov 2026 06:37 PM (IST)
Updated Date: Mon, 23 Nov 2026 04:07 AM (IST)
ਫੋਟੋ: 22ਬੀਟੀਐਲ26 ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਅਤੇ ਹਾਜ਼ਰ ਸੰਗਤ। ਸਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਦੇ ਯਤਨਾ ਸਦਕਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਸਜਾਇਆ ਗਿਆ।ਸਭ ਤੋਂ ਪਹਿਲਾਂ ਗੁ: ਸਾਹਿਬ ਦੇ ਹੈੱਡਗ੍ਰੰਥੀ ਨੇ ਅਰਦਾਸ ਕੀਤੀ। ਇਸ ਨਗਰ ਕੀਰਤਨ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜ. ਸੁੱਚਾ ਸਿੰਘ ਲੰਗਾਹ ਨੇ ਸ਼ਾਮਲ ਹੋ ਕੇ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰੋਪਾਓ ਸਾਹਿਬ ਭੇਂਟ ਕਰਕੇ ਸਨਮਾਣਿਤ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਸਮੂਹ ਸੰਗਤਾਂ ਨੁੰ ਗੁਰਪੁਰਬ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ। ਇਸ ਉਪਰੰਤ ਨਗਰ ਕੀਰਤਨ ਨੇ ਚਾਲੇ ਪਾਏ, ਜੋ ਸਾਰੇ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਮੁੜ ਗੁ: ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ‘ਤੇ ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ‘ਚ ਸ਼ਾਮਲ ਸੰਗਤਾਂ ਲਈ ਚਾਹ ਦੇ ਲੰਗਰ ਲਗਾਏ ਗਏ।ਜਦਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਗਤਕਾ ਟੀਮ ਨੇ ਆਪਣੀ ਕਲਾ ਦੇ ਜੌਹਰ ਵਿਖਾਏ। ਇਸ ਨਗਰ ਕੀਰਤਨ ਵਿੱਚ ਸੁਖਮਨੀ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਅਤੇ ਸਕੂਲ ਸਟਾਫ ਨੇ ਵਿਸ਼ੇਸ਼ ਤੌਰ ਤੇ ਸਕੂਲੀ ਡਰੈਸ ਵਿੱਚ ਸਿਰਕਤ ਕੀਤੀ। ਇਸ ਮੌਕੇ ਹਜੂਰੀ ਰਾਗੀ ਤੇ ਕਵੀਸਰੀ ਜਥਿਆਂ ਨੇ ਰਸ਼ਭਿਨਾ ਕੀਰਤਨ ਕਰਕੇ ਸੰਗਤਾਂ ਨੁੰ ਨਿਹਾਲ ਕੀਤਾ। ਇਸ ਨਗਰ ਕੀਰਤਨ ਵਿੱਚ ਜ. ਸੱਚਾ ਸਿੰਘ ਲੰੰਗਾਹ ਜ਼ਿਲ੍ਹਾ ਪ੍ਰਧਾਨ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਮੈਨੇਜਰ ਸਤਨਾਮ ਸਿੰਘ ਗੋਸਲ, ਰਜਿੰਦਰ ਸਿੰਘ ਬਾਜਵਾ ਵੈਰੋਕੇ, ਕੁਲਵਿੰਦਰ ਸਿੰੰਘ ਜੁਗਨੂੰ ਮੀਤ ਪ੍ਰਧਾਨ ਨਗਰ ਕੌਂਸਲ, ਸਤਬੀਰ ਸਿੰਘ ਬਿਟੂ ਪੀ.ਏ., ਸਿਮਰਜੀਤ ਸਿੰੰਘ ਬਾਜਵਾ ਵੈਰੋਕੇ, ਕੁਲਜੀਤ ਸਿੰਘ ਮਝੈਲ ਆਦਿ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਨਗਰ ਕੀਰਤਨ ਵਿੱਚ ਸਮੂਲੀਅਤ ਕੀਤੀ।