ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਹੋਇਆ "ਵਾਹਿਗੁਰੂ" ਦਾ ਜਾਪ
ਨਗਰ ਕੀਰਤਨ ਵਿੱਚ ਕੀਰਤਨ ਕਰਦੀਆੰ ਬੀਬੀਆੰ
Publish Date: Sat, 03 Jan 2026 06:17 PM (IST)
Updated Date: Sun, 04 Jan 2026 04:11 AM (IST)

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਦਸਮ ਪਾਤਸਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਸ਼ਹਿਰ ਵਿੱਚ ਇੱਕ ਵਿਸ਼ਾਲ ਤੇ ਮਨਮੋਹਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਜੇਲ੍ਹ ਰੋਡ ’ਤੇ ਸਥਿਤ ਸਿੰਘ ਸਭਾ ਗੁਰਦੁਆਰੇ ਤੋਂ ਸ਼ੁਰੂ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਵਿੱਤਰ ਪਾਲਕੀ ਵਿੱਚ ਸੁਸ਼ੋਭਿਤ ਸਨ। ਇਸ ਮੌਕੇ ਰਾਗੀ, ਢਾਡੀ ਅਤੇ ਨਿਹੰਗ ਸਿੰਘ ਵੀ ਸ਼ਾਮਲ ਸਨ। ਸਿੰਘਾਂ ਨੇ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਕ ਵਿੱਚ ਸ਼ਾਮਲ ਸੰਗਤਾਂ ਗੁਰਬਾਣੀ ਦਾ ਪਾਠ ਕਰਦੇ ਹੋਏ ਅਤੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਅੱਗੇ ਵਧ ਰਹੀਆਾਂ ਸਨ। ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਦੇ ਪਿੱਛੇ ਆਈ ਸੰਗਤ ਦਾ ਉਤਸ਼ਾਹ ਅਤੇ ਸ਼ਰਧਾ ਦਾ ਨਜ਼ਾਰਾ ਦੇਖਦਿਆੰ ਹੀ ਬਣਦਾ ਸੀ। ਨਗਰ ਕੀਰਤਨ ਡਾਕਖਾਨਾ ਚੌਕ, ਲਾਇਬ੍ਰੇਰੀ ਚੌਕ, ਹਨੂੰਮਾਨ ਚੌਕ, ਤਿਬਰੀ ਚੌਕ, ਸੰਗਲਪੁਰਾ ਰੋਡ, ਮੰਡੀ ਚੌਕ ਅਤੇ ਜਹਾਜ਼ ਚੌਕ ਵਿੱਚੋਂ ਹੁੰਦਾ ਹੋਇਆ ਵਾਪਸ ਗੁਰੂਦੁਆਰਾ ਸਿੰਘ ਸਭਾ ਸਮਾਪਤ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸਵਾਗਤੀ ਗੇਟ ਬਣਾਏ ਗਏ ਸਨ। ਇਸ ਸ਼ੁਭ ਮੌਕੇ ਤੇ, ਗੁਰੂ ਦੇ ਲੰਗਰ ਦੀ ਸੇਵਾ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਰਸਤੇ ਵਿੱਚ ਵੱਖ-ਵੱਖ ਥਾਵਾਂ ਤੇ ਕਈ ਤਰ੍ਹਾਂ ਦੇ ਸੁਆਦੀ ਪਕਵਾਨ ਵੀ ਵਰਤਾਏ ਗਏ, ਜਿੱਥੇ ਸਾਰੇ ਸ਼ਰਧਾਲੂਆਂ ਨੇ ਪ੍ਰਸ਼ਾਦ ਦਾ ਸੇਵਨ ਕੀਤਾ।