ਇਕਬਾਲ ਵਾਲੀਆ, ਨਿੱਕੇ ਘੁੰਮਣ

ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਤੋਂ ਬਾਬਾ ਅਮਰੀਕ ਸਿੰਘ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਜਨਵਰੀ ਨੂੰ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਤੋਂ ਸ਼ੁਰੂ ਹੋ ਕੇ ਕੈਲੇ ਕਲਾਂ, ਲਾਲੋਵਾਲ, ਕਲੇਰ ਪੁਲ ਸਹਾਰੀ, ਬਾਗੋਵਾਂਣੀ ਵਿਰਕ, ਵੜੈਚ, ਭਾਈ ਕਾ ਪਿੰਡ ਭੰਗਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਵਿਖੇ ਪੁੱਜੇਗਾ। ਇਸ ਨਗਰ ਦੀ ਜਾਣਕਾਰੀ ਦਿੰਦਿਆਂ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਸੰਗਤਾਂ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੫ਾਪਤ ਕਰਨ। ਇਸ ਮੌਕੇ ਸਰਪੰਚ ਤਰਸੇਮ ਸਿੰਘ ਘੁੰਮਣ, ਕੁਲਜੀਤ ਸਿੰਘ ਘੁੰਮਣ, ਮੈਂਬਰ ਰਛਪਾਲ ਸਿੰਘ ਘੁੰਮਣ, ਗੁਰਦੇਵ ਸਿੰਘ ਨਠਵਾਲ, ਗੁਰਬਚਨ ਸਿੰਘ ਨਸੀਰਪੁਰ, ਮਾਸਟਰ ਨਵਰੂਪ ਸਿੰਘ, ਗੋਲਡੀ, ਹਰੀ ਸਿੰਘ ਘੁੰਮਣ, ਸੁਰਜੀਤ ਸਿੰਘ ਭੋਲਾ, ਊਧਮ ਸਿੰਘ ਘੁੰਮਣ, ਤਰਲੋਕ ਸਿੰਘ ਆਦਿ ਹਾਜ਼ਰ ਸਨ।