ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਇਤਿਹਾਸਕ ਕਸਬਾ ਕਲਾਨੌਰ ਤੋਂ ਲੰਘ ਰਹੇ ਨੈਸ਼ਨਲ ਹਾਈਵੇ ਗੁਰਦਾਸਪੁਰ, ਡੇਰਾ ਬਾਬਾ ਨਾਨਕ- ਰਮਦਾਸ 354 ਤੇ ਕਈ ਥਾਵਾਂ ਤੇ ਸੈਂਟਰ ਲਾਈਨ ਚਿੱਟੀ ਪੱਟੀ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਹਨ ਚਾਲਕਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਮਾਰਗ ਤੇ ਤੁਰੰਤ ਸੈਂਟਰ ਲਾਈਨ ਲਗਾਈ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ, ਹਰਵਿੰਦਰ ਸਿੰਘ, ਦਲਜੀਤ ਸਿੰਘ, ਹਰਮੀਤ ਸਿੰਘ, ਗੁਰਪ੍ਰਰੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਕੁਮਾਰ ਆਦਿ ਨੇ ਦੱਸਿਆ ਕਿ ਇਸ ਖੇਤਰ ਵਿਚ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਨਿਰਮਾਣ ਕੀਤੇ ਜਾ ਰਹੇ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਰਮਦਾਸ ਹਾਈਵੇ ਤੇ ਕੁਝ ਥਾਵਾਂ ਤੇ ਸੈਂਟਰ ਲਾਈਨ ਨਹੀਂ ਲਗਾਈ ਗਈ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਅਤੇ ਰਾਤ ਵੇਲੇ ਸੈਂਟਰ ਲਾਈਨ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੈਂਟਰ ਲਾਈਨ ਨਾ ਹੋਣ ਕਾਰਨ ਕਈ ਵਾਹਨ ਚਾਲਕ ਦੂਸਰੀ ਸਾਈਡ ਤੇ ਜਾਣ ਕਾਰਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਰਗ ਤੇ ਸੈਂਟਰ ਲਾਈਨ ਚਿੱਟੇ ਰੰਗ ਦੀ ਪੱਟੀ ਨੂੰ ਤੁਰੰਤ ਲਗਾਇਆ ਜਾਵੇ ਤਾਂ ਜੋ ਵਾਹਨ ਚਾਲਕਾਂ ਨੂੰ ਰਾਹਤ ਮਿਲ ਸਕੇ।