ਕੌਮੀ ਇਨਸਾਫ਼ ਮੋਰਚੇ ਦੀ ਕਾਲ: ਬਾਰਡਰ ਏਰੀਏ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਸਮਰਥਨ, ਪ੍ਰਾਈਵੇਟ ਸਕੂਲ ਤੇ ਬਾਜ਼ਾਰ ਰਹੇ ਬੰਦ ਕੌਮੀ ਇਨਸਾਫ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਰਹੱਦੀ ਜ਼ਿਲ੍ਹੇ ਜਲਾ ਗੁਰਦਾਸਪੁਰ ਦੇ ਬਾਰਡਰ ਏਰੀਏ ਦੇ ਇਤਿਹਾਸਕ ਕਸਬਾ ਕਲਾਨੌਰ ਤੋਂ ਇਲਾਵਾ ਵਡਾਲਾ ਬਾਂਗਰ, ਮਸਤਕੋਟ, ਨੜਾਵਾਲੀ, ਬਖਸ਼ੀਵਾਲ ਆਦਿ ਦੇ ਬਾਜ਼ਾਰ ਮੁਕੰਮਲ ਬੰਦ ਰਹਿਣ ਤੋਂ ਇਲਾਵਾ ਸਮੁੱਚੀ ਪ੍ਰਾਈਵੇਟ ਸਕੂਲ ਵੀ ਬੰਦ ਰਹੇ।
Publish Date: Fri, 21 Aug 2026 12:51 PM (IST)
Updated Date: Fri, 21 Aug 2026 12:53 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ - ਕੌਮੀ ਇਨਸਾਫ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਰਹੱਦੀ ਜ਼ਿਲ੍ਹੇ ਜਲਾ ਗੁਰਦਾਸਪੁਰ ਦੇ ਬਾਰਡਰ ਏਰੀਏ ਦੇ ਇਤਿਹਾਸਕ ਕਸਬਾ ਕਲਾਨੌਰ ਤੋਂ ਇਲਾਵਾ ਵਡਾਲਾ ਬਾਂਗਰ, ਮਸਤਕੋਟ, ਨੜਾਵਾਲੀ, ਬਖਸ਼ੀਵਾਲ ਆਦਿ ਦੇ ਬਾਜ਼ਾਰ ਮੁਕੰਮਲ ਬੰਦ ਰਹਿਣ ਤੋਂ ਇਲਾਵਾ ਸਮੁੱਚੀ ਪ੍ਰਾਈਵੇਟ ਸਕੂਲ ਵੀ ਬੰਦ ਰਹੇ।
ਕਲਾਨੌਰ ਦੇ ਵੱਖ ਵੱਖ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹਿਣ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਵੱਖ ਵੱਖ ਜਥੇਬੰਦੀਆਂ ਨਾਲ ਸੰਬੰਧਿਤ ਭਾਈ ਰਣਜੀਤ ਸਿੰਘ ਖਾਲਸਾ, ਰਜਿੰਦਰ ਸਿੰਘ ਭੰਗੂ , ਹਰਕਵਲ ਸਿੰਘ ਰੰਧਾਵਾ, ਰਜਿੰਦਰ ਸਿੰਘ ਸਕੱਤਰ, ਭਾਈ ਬਿਕਰਮਜੀਤ ਸਿੰਘ ਭੱਟੀ, ਦੀਦਾਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮੁਖਤਿਆਰ ਸਿੰਘ, ਜਤਿੰਦਰ ਸਿੰਘ ਸਿੱਧੂ ਆਦਿ ਨੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਉਥੇ ਬੀਤੇ ਦਿਨੀਂ ਕੌਮੀ ਇਨਸਾਫ ਮੋਰਚੇ ਦੇ ਧਰਨੇ ਦੌਰਾਨ ਸਰਕਾਰ ਵੱਲੋਂ ਰੋਸ ਪ੍ਰਦਰਸ਼ਨ ਕਰਨ ਵਾਲੇ ਸਿੰਘਾਂ ਤੇ ਅੱਤਿਆਚਾਰ ਕਰਨ ਉਪਰੰਤ ਉਹਨਾਂ ਤੇ ਦਰਜ ਕੀਤੇ ਗਏ ਝੂਠੇ ਮਾਮਲੇ ਰੱਦ ਕਰਵਾਉਣ ਦੇ ਸਬੰਧ ਵਿੱਚ ਦਿੱਤੇ ਬੰਦ ਦੇ ਸੱਦੇ ਨੂੰ ਹਰ ਵਰਗ ਦੇ ਲੋਕਾਂ ਨੇ ਭਰਵਾਂ ਸਮਰਥਨ ਦੇ ਕੇ ਬੰਦ ਨੂੰ ਮੁਕੰਮਲ ਬਣਾਇਆ ਹੈ। ਇਸ ਮੌਕੇ ਤੇ ਉਕਤ ਜਥੇਬੰਦੀਆਂ ਦੇ ਆਗੂਆਂ ਵੱਲੋਂ ਬੰਦ ਨੂੰ ਸਫਲ ਬਣਾਉਣ ਵਾਲੇ ਸਮੂਹ ਦੁਕਾਨਦਾਰ, ਬੱਸਾਂ ਤੇ ਵਾਹਣ ਚਾਲਕਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ ਮਾਲਕਾਂ ਦਾ ਧੰਨਵਾਦ ਕੀਤਾ।