
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਦਿਤੇ ਪੰਜਾਬ ਬੰਦ ਦੇ ਸੱਦੇ ਤੇ ਪੰਥ ਹਿਤੈਸ਼ੀ ਅਤੇ ਪੰਜਾਬ ਹਰ ਵਰਗ ਦੇ ਲੋਕ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਇੱਕਮੁੱਠ ਹੋਣ। ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤੇ ਬੰਦੀ ਸਿੰਘ ਜੋ ਆਪਣੀਆਂ ਬਣਦੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰੰਤੂ ਅਜੇ ਤੱਕ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਦਿਤੇ ਪੰਜਾਬ ਬੰਦ ਦੇ ਸੱਦੇ ਤੇ ਪੰਥ ਹਿਤੈਸ਼ੀ ਅਤੇ ਪੰਜਾਬ ਹਰ ਵਰਗ ਦੇ ਲੋਕ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਇੱਕਮੁੱਠ ਹੋਣ। ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤੇ ਬੰਦੀ ਸਿੰਘ ਜੋ ਆਪਣੀਆਂ ਬਣਦੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰੰਤੂ ਅਜੇ ਤੱਕ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਛੋਟੇਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਇਲਾਵਾ ਹੋਰ ਪਾਰਟੀਆਂ ਅਤੇ ਸਿੱਖ ਜਥੇਬੰਦੀਆਂ ਵਲੋ ਕੀਤੇ ਸ਼ਾਂਤਮਈ ਰੋਸ ਧਰਨੇ ਉਪੱਰ ਪੁਲਿਸ ਵਲੋ ਤਸ਼ੱਦਦ ਢਾਉਂਦਿਆਂ ਹੋਇਆਂ ਲਾਠੀ ਚਾਰਜ ਕਰਕੇ ਕੁੱਟ ਮਾਰ ਕੀਤੀ ਗਈ ਉੱਥੇ ਅੱਥਰੂ ਗੈਸ ਛੱਡ ਕੇ ਸ਼ਾਂਤਮਈ ਧਰਨਾ ਦੇਣ ਵਾਲਿਆਂ ਨੂੰ ਬੇਹੋਸ਼ ਕਰ ਦਿੱਤਾ ਗਿਆ ਅਤੇ ਇਸ ਦੌਰਾਨ ਪੁਲਿਸ ਵੱਲੋਂ ਆਗੂਆ ਤੇ ਝੂਠੇ ਪਰਚੇ ਵੀ ਦਰਜ ਕੀਤੇ ਗਏ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਤੇ ਸ਼ਾਂਤਮਈ ਧਰਨੇ ਦੌਰਾਨ ਕੀਤੇ ਅੱਤਿਆਚਾਰ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਸਫ਼ਲ ਬਣਾਉਣ ਲਈ ਪੰਥਕ ਰਾਜਨੀਤਕ ਪਾਰਟੀਆਂ, ਜਥੇਬੰਦੀਆਂ ਅਤੇ ਪੰਜਾਬ ਦੇ ਵੱਖ-ਵੱਖ ਭਾਈਚਾਰੇ ਦੇ ਲੋਕ ਸਹਿਯੋਗ ਦੇਣ।