ਸੁਖਵਿੰਦਰ ਸਿੰਘ ਧੁੱਪਸੜੀ, ਬਟਾਲਾ

ਦੇਸ਼ ਭਰ ਵਿੱਚ ਮਨਾਏ ਜਾ ਰਹੇ ਰਾਸ਼ਟਰੀ ਵੋਟਰ ਦਿਵਸ ਮੌਕੇ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਇੱਕ ਸਮਾਗਮ ਕਰਾਇਆ ਗਿਆ। ਜਿਸ ਵਿੱਚ ਵੱਡੀ ਤਦਾਦ ਵਿੱਚ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਜਿੰਨਾਂ ਨਾਲ ਕਾਲਜ ਦੇ ਪਿ੍ਰੰਸੀਪਲ ਦੇ ਤੌਰ ਤੇ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਸੰਧੂ, ਸੈਕਟਰ ਅਫਸਰ ਜਸਬੀਰ ਸਿੰਘ, ਐੱਨਐੱਸਐੱਸ ਦੇ ਪ੍ਰਰੋਗਰਾਮ ਅਫਸਰ ਰਛਪਾਲ ਸਿੰਘ ਅਤੇ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਚਲਾਉਣ ਲਈ ਬਣਨ ਵਾਲੀਆਂ ਸਰਕਾਰਾਂ ਚੁਣਨ ਦਾ ਸਾਨੂੰ ਸਵਿਧਾਨ ਵੱਲੋਂ ਹੱਕ ਦਿੱਤਾ ਗਿਆ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਵੋਟ ਦੀ ਤਾਕਤ ਤੋਂ ਜਾਣੂੰ ਕਰਵਾਉਂਦਿਆਂ ਪ੍ਰਰੇਰਣਾ ਦਿੱਤੀ ਕਿ 18-19 ਸਾਲ ਦੇ ਹਰੇਕ ਨੌਜਵਾਨ ਨੂੰ ਆਪਣਾ ਨਾਮ ਵੋਟਰ ਸੂਚੀ 'ਚ ਦਰਜ ਕਰਵਾ ਕੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਂਕ ਇੱਕ-ਇੱਕ ਵੋਟ ਹੀ ਦੇਸ਼ ਦੇ ਨਿਰਮਾਣ 'ਚ ਯੋਗਦਾਨ ਪਾਉਂਦੀ ਹੈ। ਸਮਾਗਮ ਦੌਰਾਨ ਸੰਧੂ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਸਹੁੰ ਵੀ ਚੁਕਾਈ ਗਈ ਜਿਸ ਦੌਰਾਨ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਪ੍ਰਣ ਲਿਆ ਗਿਆ ਕਿ ਉਹ ਲੋਕਤੰਤਰ ਵਿੱਚ ਪੂਰਣ ਵਿਸ਼ਵਾਸ ਰੱਖਣ ਵਾਲੇ ਭਾਰਤ ਦੇ ਨਾਗਰਿਕ ਦੇ ਤੌਰ 'ਤੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਬਿੰਨਾਂ ਕਿਸੇ ਡਰ ਜਾਂ ਭਾਸ਼ਾ, ਸਮੁਦਾਇ, ਜਾਤ, ਧਰਮ, ਵਰਗ ਜਾਂ ਕਿਸੇ ਦਬਾਓ ਤੋਂ ਵੋਟ ਦਾ ਇਸਤੇਮਾਲ ਕਰਨਗੇੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਕੁਮਾਰ ਸਿੰਗਲਾ, ਮੈਡਮ ਅਮਰਦੀਪ ਕੌਰ, ਸੁਨਿਮਰਜੀਤ ਕੌਰ, ਸ਼ਾਲਿਨੀ ਮਹਾਜਨ, ਰੇਖਾ, ਰੰਜੂ ਉਹਰੀ, ਰਜਨੀ, ਜਸਪ੍ਰਰੀਤ ਕੌਰ, ਸੁਰਿੰਦਰ ਸਿੰਘ ਸੈਣੀ, ਸਰਨਜੋਤ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਨਾਗੀ, ਜਗਦੀਪ ਸਿੰਘ, ਸਾਹਿਬ ਸਿੰਘ, ਰਾਜਿੰਦਰ ਕੁਮਾਰ, ਹੁਨਰਬੀਰ ਸਿੰਘ, ਨਵਜੋਤ ਸਲਾਰੀਆ, ਅਰੁਨਬੀਰ ਸਿੰਘ, ਲਖਵਿੰਦਰ ਸਿੰਘ ਨਾਗੀ, ਰਣਜੋਧ ਸਿੰਘ, ਮੁਖਤਾਰ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ, ਸੁਰਜੀਤ ਰਾਮ ਆਦਿ ਨੇ ਵਿਦਿਆਰਥੀਆਂ ਨੂੰ ਬੈਜ ਲਗਾਏ।