- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਚਿਨ ਪਾਇਲਟ ਤੇ ਪ੍ਰਗਟ ਸਿੰਘ ਦੇ ਪੰਜਾਬ ਆਉਣ ਨਾਲ ਕਾਂਗਰਸੀ ਵਰਕਰਾਂ ਵਿੱਚ ਆਇਆ ਨਵਾਂ ਜੋਸ਼ : ਜੋਗਿੰਦਰ ਪਾਲ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ: ਪੰਜਾਬ ਕਾਂਗਰਸ ਵਿੱਚ ਨਵੀਂ ਟੀਮ ਦੇ ਗਠਨ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ। ਕਾਂਗਰਸ ਦੇ ਨਵ-ਨਿਯੁਕਤ ਸੂਬਾ ਇੰਚਾਰਜ ਸਚਿਨ ਪਾਇਲਟ ਅਤੇ ਨਵ-ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਪੰਜਾਬ ਆਗਮਨ ਮੌਕੇ ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਜੋਗਿੰਦਰ ਪਾਲ ਵੀ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਪਾਰਟੀ ਦੇ ਦੋਵੇਂ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨ ਦੀ ਮਜ਼ਬੂਤੀ ਅਤੇ ਮਿਸ਼ਨ-2027 ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਦੇ ਅੰਮ੍ਰਿਤਸਰ ਪਹੁੰਚਣ ’ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਦੋਵੇਂ ਆਗੂਆਂ ਨੇ ਇਤਿਹਾਸਕ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ।
ਮੁਲਾਕਾਤ ਦੌਰਾਨ ਜੋਗਿੰਦਰ ਪਾਲ ਨੇ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਸਬੰਧੀ ਲਏ ਗਏ ਫ਼ੈਸਲਿਆਂ ਦਾ ਵਰਕਰਾਂ ਵਿੱਚ ਸਕਾਰਾਤਮਕ ਸੰਦੇਸ਼ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਦੇ ਗਠਨ ਨਾਲ ਕਾਂਗਰਸੀ ਵਰਕਰਾਂ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਵਰਕਰ ਪੂਰੀ ਮਿਹਨਤ ਨਾਲ ਜੁਟਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ, ਸਾਬਕਾ ਵਿਧਾਇਕ ਅਮਿਤ ਵਿਜ, ਜ਼ਿਲ੍ਹਾ ਉਪ ਪ੍ਰਧਾਨ ਰਾਕੇਸ਼ ਬਵਲੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਕੀ, ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਬਲਾਕ ਪ੍ਰਧਾਨ ਹਰਸ਼ ਸ਼ਰਮਾ ਪਿੰਕਾ, ਜੌਨੀ ਕੁਮਾਰ, ਸਾਬਕਾ ਵਿਧਾਇਕ ਅਮਿਤ ਵਿਜ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।