ਨਵ-ਨਿਯੁਕਤ ਚੇਅਰਮੈਨ ਜਸਵਿੰਦਰਪਾਲ ਸਿੰਘ ਦਾ ਪਾਰਟੀ ਆਗੂਆਂ ਵੱਲੋਂ ਸਨਮਾਨ
ਨਵ-ਨਿਯੁਕਤ ਚੇਅਰਮੈਨ ਜਸਵਿੰਦਰਪਾਲ ਸਿੰਘ ਦਾ ਪਾਰਟੀ ਆਗੂਆਂ ਵੱਲੋਂ ਸਨਮਾਨ
Publish Date: Fri, 20 Nov 2026 06:52 PM (IST)
Updated Date: Fri, 20 Nov 2026 06:55 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪੱਧਰੀ ਦਲਿਤ ਭਲਾਈ ਬੋਰਡ (ਜ਼ਿਲ੍ਹਾ ਗੁਰਦਾਸਪੁਰ) ਦੇ ਨਵ-ਨਿਯੁਕਤ ਚੇਅਰਮੈਨ ਜਸਵਿੰਦਰ ਪਾਲ ਸਿੰਘ (ਸਾਬਕਾ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ) ਦਾ ਉਨ੍ਹਾਂ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਪਹੁੰਚ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਜਸਵਿੰਦਰ ਪਾਲ ਸਿੰਘ ਨੇ ਸਮੁੱਚੀ ‘ਆਪ’ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ ਅਤੇ ਦਲਿਤ ਭਾਈਚਾਰੇ ਦੀ ਭਲਾਈ ਸਮੇਤ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਮੀਡੀਆ ਇੰਚਾਰਜ ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਐੱਸਸੀ ਵਿੰਗ ਦੇ ਮਾਝਾ ਜ਼ੋਨ ਇੰਚਾਰਜ ਅਮਰਜੀਤ ਸਿੰਘ ਠੇਕੇਦਾਰ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ, ਚਰਨਜੀਤ ਸਿੰਘ, ਰਮੇਸ਼ ਗੁਰਦਾਸਪੁਰ, ਮਨਜੀਤ ਸਿੰਘ ਦੀਨਾਨਗਰ, ਬਲਾਕ ਪ੍ਰਧਾਨ ਜੀਵਨ ਸਿੰਘ, ਸੁਖਦੇਵ ਸਿੰਘ, ਭੋਜਰਾਜ ਅਤੇ ਜ਼ਿਲ੍ਹਾ ਸੈਕਟਰੀ ਸੁਖਜਿੰਦਰ ਸਿੰਘ ਸਲਾਹਪੁਰ ਹਾਜ਼ਰ ਸਨ।