ਰਾਜ ਕੁਮਾਰ ਬਹਿਲ ਦਾ ਦੋਰਾਂਗਲਾ ਪੁੱਜਣ ’ਤੇ ਭਰਵਾਂ ਸਵਾਗਤ
ਨਵਨਿਯੁਕਤ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਮੀਡੀਆ ਵਿੰਗ ਦਾ ਦੋਰਾਂਗਲਾ ਪਹੁੰਚਣ ’ਤੇ ਭਰਵਾਂ ਸਵਾਗਤ
Publish Date: Sat, 14 Mar 2026 03:58 PM (IST)
Updated Date: Sun, 15 Mar 2026 04:00 AM (IST)
ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ
ਦੋਰਾਂਗਲਾ: ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਨਿਯੁਕਤ ਕੀਤੇ ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੀਡੀਆ ਵਿੰਗ ਰਾਜ ਕੁਮਾਰ ਬਹਿਲ ਦਾ ਕਸਬਾ ਦੋਰਾਂਗਲਾ ਵਿਖੇ ਪਹੁੰਚਣ ਤੇ ਪੰਚਾਇਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੋਰਾਂਗਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦੇ ਸਵਾਗਤ ਲਈ ਰੱਖੇ ਪ੍ਰੋਗਰਾਮ ਵਿੱਚ ਸਰਪੰਚ ਕਰਮਜੀਤ ਸਿੰਘ ਦੋਰਾਂਗਲਾ ਅਤੇ ਪ੍ਰਿੰਸੀਪਲ ਰਾਜ ਕੁਮਾਰ ਵਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਵੀ ਕੀਤਾ ਅਤੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਔਰਤਾਂ ਨੂੰ 1000-1500 ਰੁਪਏ ਵਾਲੀ ਸਹੂਲਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦਸ ਲੱਖ ਰੁਪਏ ਵਾਲੇ ਬੀਮਾਂ ਕਾਰਡ ਬਾਰੇ ਵੀ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੋਰਾਂਗਲਾ ਦੀ ਸਮੂਹ ਪੰਚਾਇਤ ਪੰਤਵੰਤੇ ਸੱਜਣ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।