ਪਵਨ ਤੇ੍ਹਨ, ਬਟਾਲਾ : ਐੱਸਐੱਲ ਬਾਵਾ ਡੀਏਵੀ ਕਾਲਜ ਬਟਾਲਾ ਦੇ ਪਿੰ੍. ਡਾ. ਮੰਜੁਲਾ ਉੱਪਲ ਦੀ ਅਗਵਾਈ ਤੇ ਈਸੀਏ ਦੇ ਡੀਨ ਡਾ. ਮੁਨੀਸ਼ ਯਾਦਵ ਦੀ ਦੇਖ ਰੇਖ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਚੋਣ ਦਫ਼ਤਰ, ਗੁਰਦਾਸਪੁਰ ਦੁਆਰਾ ਸਵੀਪ ਦੇ ਅਧੀਨ ਹੋਏ ਸੱਭਿਆਚਾਰਕ ਪੋ੍ਗਰਾਮ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਆਯੋਜਨ ਭਾਰਤ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੋ੍ਗਰਾਮ ਆਓ ਲੋਕਤੰਤਰ ਦਾ ਜਸ਼ਨ ਮਨਾਈਏ, ਵਿਸ਼ੇ ਦੇ ਅੰਤਰਗਤ ਪੰਡਿਤ ਮੋਹਨ ਨਾਲ ਐੱਸਡੀ ਕਾਲਜ ਫਾਰ ਵੂਮੈਨ, ਗੁਰਦਾਸਪੁਰ ਜ਼ਿਲ੍ਹਾ ਪੱਧਰ 'ਤੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰ 'ਤੇ ਹੋਏ ਸੱਭਿਆਚਾਰਕ ਸਰਗਰਮੀਆਂ 'ਚ ਕਾਲਜ ਦੀ ਵਿਦਿਆਰਥਣ ਰਵਨੀਤ ਕੌਰ ਨੇ ਕਵਿਤਾ ਵਾਚਨ ਮੁਕਾਬਲੇ ਵਿਚ ਪਹਿਲਾ ਸਥਾਨ, ਗਿੰਨੀ ਸ਼ਰਮਾ ਨੇ ਭਾਸ਼ਣ ਮੁਕਾਬਲੇ 'ਚ ਪਹਿਲਾ ਸਥਾਨ ਅਤੇ ਪਿ੍ਰਆ ਲਕਸ਼ਮੀ ਨੇ ਸੋਲੋ ਡਾਂਸ 'ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪਿੰ੍. ਡਾ. ਮੰਜੁਲਾ ਉੱਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਪ੍ਰਤੀਯੋਗਤਾਵਾਂ 'ਚ ਭਾਗ ਲੈਂਦੇ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਰਾਹੀ ਵਿਦਿਆਰਥੀਆਂ ਨੂੰ ਆਪਣੇ ਅੰਦਰ ਲੁਕੀ ਪ੍ਰਤੀਭਾ ਨੂੰ ਨਿਖਾਰਣ ਦਾ ਮੌਕਾ ਮਿਲਦਾ ਹੈ। ਉਨਾਂ੍ਹ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪੇ੍ਰਿਤ ਕੀਤਾ। ਈਸੀਏ ਦੇ ਡੀਨ ਡਾ. ਮੁਨੀਸ਼ ਯਾਦਵ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪੇ੍ਰਿਤ ਕੀਤਾ। ਇਸ ਉਪਲਬਧੀ ਨੂੰ ਪ੍ਰਰਾਪਤ ਕਰਨ ਵਿਚ ਪੰਜਾਬੀ ਵਿਭਾਗ ਦੇ ਮੁੱਖੀ ਡਾ. ਗੁਰਵੰਤ ਸਿੰਘ, ਹਿੰਦੀ ਵਿਭਾਗ ਦੇ ਮੁਖੀ ਡਾ. ਸਰੋਜ ਬਾਲਾ, ਸੰਸਕ੍ਰਿਤ ਵਿਭਾਗ ਦੇ ਮੁਖੀ ਡਾ. ਨਵੀਨਚੰਦ ਅਤੇ ਡਾ. ਵਨੀਤ ਕਮਾਰ (ਡਿਪਟੀ ਡੀਨ ਈਸੀਏ) ਨੇ ਆਪਣਾ ਭਰਪੂਰ ਯੋਗਦਾਨ ਪਾਇਆ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ।