- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਚੋਵਾਲ ਛੱਤੀ ਡੇਹਰੀ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਅੱਜ ਕਸਬਾ ਹਰਚੋਵਾਲ ਛੱਤੀ ਡੇਹਰੀ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ। ਰਹਿਤ ਮਰਿਆਦਾ ਮੁਤਾਬਿਕ ਕੜਾਹ ਪ੍ਰਸ਼ਾਦ ਦੀ ਦੇਗ਼ ਤਿਆਰ ਕਰਕੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਸੰਗਤਾਂ ਚੜ੍ਹਦੀ ਕਲਾ ਜੈਕਾਰੇ ਛੱਡੇ। ਇਸ ਮੌਕੇ ਤਰਨਾ ਦਲ ਮਿਸ਼ਨ ਸ਼ਹੀਦ ਭਾਈ ਤਾਰੂ ਸਿੰਘ ਨਿਹੰਗ ਸਿੰਘ ਮੁੱਖੀ ਬਾਬਾ ਰਣਜੀਤ ਸਿੰਘ ਜਥੇਬੰਦੀਆਂ ਸਿੰਘ ਭਾਈ ਸਹਿਬ ਸਿੰਘ ਰਾਜੂ, ਅੰਮ੍ਰਿਤਪਾਲ ਸਿੰਘ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਗੁਰਦੁਆਰਾ ਸਾਹਿਬ ਮੁੱਖ ਪ੍ਰਬੰਧਕ ਭਾਈ ਗਗਨਦੀਪ ਸਿੰਘ ਰਿਆੜ, ਗੁਰਪ੍ਰੀਤ ਸਿੰਘ ਗੋਪੀ, ਸੂਬੇਦਾਰ ਕੁਲਵੰਤ ਸਿੰਘ ਵੱਲੋਂ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਨਿਭਾਈ ਗਈ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਗੁਰਦੁਆਰਾ ਪ੍ਰਬੰਧਕ ਭਾਈ ਗਗਨਦੀਪ ਸਿੰਘ ਰਿਆੜ ਨੇ ਨਿਸ਼ਾਨ ਸਹਿਬ ਦੀ ਮਰਿਆਦਾ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਇਹ ਸਿੱਖ ਪੰਥ ਦੀ ਆਜ਼ਾਦ ਹਸਤੀ, ਪ੍ਰਭੂਸੱਤਾ ਅਤੇ ਚੜ੍ਹਦੀ ਕਲਾ ਦਾ ਪਵਿੱਤਰ ਪ੍ਰਤੀਕ ਹੈ, ਜਿਸ ਦੀ ਰਸਮੀ ਸ਼ੁਰੂਆਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 1606–1609 ਈਸਵੀ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਮੇਂ ਕੀਤੀ ਸੀ। ਇਸ ਮੌਕੇ ਮੁਖਵਿੰਦਰ ਸਿੰਘ,ਅਮਰੀਕ ਸਿੰਘ, ਸੁਰਜੀਤ ਸਿੰਘ, ਹਰਜਿੰਦਰ ਸਿੰਘ, ਅਮਨਦੀਪ ਸਿੰਘ ਰਿਆੜ, ਰਾਜਵਿੰਦਰ ਸਿੰਘ,ਜਗਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।