- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੈਣੀ ਬਾਂਗਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ : ਪ੍ਰੇਮ ਸਿੰਘ ਘੁੰਮਣ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ: ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਪਿੰਡ ਭੈਣੀ ਬਾਂਗਰ ਵਿਖੇ ਇੰਟਰਲਾਕ ਟਾਈਲਾਂ ਨਾਲ ਗਲੀਆਂ ਦਾ ਕੰਮ ਪੁਰੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਬਣ ਰਹੀਆਂ ਗਲੀਆਂ ਦੇ ਕੰਮ ਨੂੰ ਸੁਚਾਰੂ ਢੰਗ ਅਤੇ ਤੇਜ਼ੀ ਨਾਲ ਕਰਵਾਉਣ ਤੋਂ ਇਲਾਵਾ ਹੋ ਰਹੇ ਵਿਕਾਸ ਦੇ ਕੰਮਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਭੈਣੀ ਬਾਂਗਰ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਪ੍ਰੇਮ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ 2027 ਵਿੱਚ ਦੁਬਾਰਾ ਭਗਵੰਤ ਮਾਨ ਸਰਕਾਰ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਦਿਲਬਾਜ ਸਿੰਘ ਘੁੰਮਣ, ਮਲਕੀਤ ਸਿੰਘ, ਸੁੱਖਾ, ਭੁਪਿੰਦਰ ਸਿੰਘ ਘੁੰਮਣ, ਕੁਲਦੀਪ ਸਿੰਘ ਜੌਲੀ ਆਦਿ ਹਾਜ਼ਰ ਸਨ।