- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਬੀਸੀ ਸਮਾਜ ਨੂੰ ਮਿਲਣਾ ਚਾਹੀਦਾ ਹੈ ਬਣਦਾ ਮਾਣ-ਸਤਿਕਾਰ ਅਤੇ ਰਾਜਨੀਤਿਕ ਨੁਮਾਇੰਦਗੀ : ਇੰਦਰਜੀਤ ਸਿੰਘ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਅੱਜ ਆਲ ਇੰਡੀਆ ਕਾਂਗਰਸ ਓਬੀਸੀ ਵਿੰਗ ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਬੱਬੂ, ਓਬੀਸੀ ਕਾਂਗਰਸ ਦੇ ਪੰਜਾਬ ਕਾਰਜਕਾਰੀ ਚੇਅਰਮੈਨ ਕਿਸ਼ਨ ਕੁਮਾਰ ਅਤੇ ਕਾਂਗਰਸ ਪਾਰਟੀ ਐੱਸਸੀ ਵਿੰਗ ਦੇ ਪੰਜਾਬ ਜਨਰਲ ਸਕੱਤਰ ਬਲਵਿੰਦਰ ਗਿੱਲ, ਓਬੀਸੀ ਵਿੰਗ ਦੇ ਪੰਜਾਬ ਕਾਰਜ਼ਕਾਰੀ ਚੇਅਰਮੈਨ ਮਨਜੀਤ ਸਿੰਘ ਹੰਸਪਾਲ ਦੇ ਗ੍ਰਹਿ ਵਿਖੇ ਪਹੁੰਚੇ। ਹੰਸਪਾਲ ਨੇ ਆਏ ਆਗੂਆਂ ਨਾਲ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਆਗਾਮੀ ਚੋਣਾਂ ਦੀਆਂ ਤਿਆਰੀਆਂ ਤੇ ਓਬੀਸੀ ਸਮਾਜ ਦੀ ਰਾਜਨੀਤਿਕ ਭਾਗੀਦਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਇੰਦਰਜੀਤ ਸਿੰਘ ਬੱਬੂ ਤੇ ਕਿਸ਼ਨ ਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਸੰਪਰਕ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਦੇ ਮੁੱਦਿਆਂ, ਗੰਨੇ ਦੇ ਰੇਟ, ਕਾਨੂੰਨ ਵਿਵਸਥਾ ਤੇ ਔਰਤਾਂ ਨਾਲ ਕੀਤੇ ਵਾਅਦਿਆਂ ਬਾਰੇ ਵੀ ਚਿੰਤਾ ਪ੍ਰਗਟਾਈ। ਓਬੀਸੀ ਸਮਾਜ ਨੂੰ ਰਾਜਨੀਤਿਕ ਖੇਤਰ ’ਚ ਬਣਦਾ ਮਾਣ-ਸਤਿਕਾਰ ਅਤੇ ਵੱਧ ਤੋਂ ਵੱਧ ਨੁਮਾਇੰਦਗੀ ਮਿਲਣੀ ਚਾਹੀਦੀ ਹੈ। ਬਟਾਲਾ ਹਲਕੇ ਬਾਰੇ ਆਗੂਆਂ ਨੇ ਕਿਹਾ ਕਿ ਹੰਸਪਾਲ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਬਟਾਲਾ ਤੋਂ ਮਨਜੀਤ ਹੰਸਪਾਲ ਨੂੰ ਕਾਂਗਰਸ ਦੀ ਟਿਕਟ ਦੇਣ ਲਈ ਪਾਰਟੀ ਹਾਈਕਮਾਂਡ ਕੋਲ ਸਿਫ਼ਾਰਸ਼ ਕੀਤੀ ਜਾਵੇਗੀ। ਹਾਲਾਂਕਿ ਟਿਕਟ ਸਬੰਧੀ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ। ਇਸ ਮੌਕੇ ਮਨਜੀਤ ਹੰਸਪਾਲ ਨੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਇਹ ਸੀਟ ਜਿੱਤਾ ਕੇ ਹਾਈਕਾਂਡ ਦੀ ਝੋਲੀ ’ਚ ਪਾਉਣਗੇ। ਇਸ ਮੌਕੇ ਡਾ. ਅਜੀਤ ਸਿੰਘ ਨਾਮਧਾਰੀ, ਗੁਰਦਰਸ਼ਨ ਸਿੰਘ, ਯੁੱਧਬੀਰ ਸਿੰਘ ਮਾਲਟੂ, ਅਜੀਤ ਸਿੰਘ ਪ੍ਰਧਾਨ ਸਿਟੀ ਕਾਂਗਰਸ ਓਬੀਸੀ, ਕੀਮਤੀ ਲਾਲ, ਜੋਗਿੰਦਰ ਪਾਲ ਤੇ ਪਰਮਜੀਤ ਸਿੰਘ ਗਿੱਲ ਤਿੰਨੋਂ ਜਨਰਲ ਸਕੱਤਰ, ਡਾ. ਪਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਬਿਹਾਰੀ ਲਾਲ, ਮੋਹਨ ਲਾਲ ਸ਼ਰਮਾ, ਅਮਰਜੀਤ ਸਿੰਘ ਕਲਸੀ ਲੁਧਿਆਣਾ, ਵੀਨਸ ਸਹਿਦੇਵ ਆਦਿ ਹਾਜ਼ਰ ਸਨ।