ਤਾਰਿਕ ਅਹਿਮਦ, ਕਾਦੀਆਂ

ਪੰਜਾਬੀ ਭਾਸ਼ਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਜਗਤ ਪੰਜਾਬੀ ਸਭਾ ਵੱਲੋਂ ਭਾਰਤ ਵਿਕਾਸ ਪ੍ਰਰੀਸ਼ਦ ਕਾਦੀਆਂ ਦੇ ਸਹਿਯੋਗ ਨਾਲ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ 200 ਦੇ ਕਰੀਬ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ 13 ਦਸੰਬਰ ਨੂੰ ਐੱਸਐੱਸ ਬਾਜਵਾ ਮੈਮੋਰੀਅਲ ਸਕੂਲ ਵਿਖੇ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ , ਸੂਬਾ ਮੀਤ ਪ੍ਰਧਾਨ ਸ਼ਾਲਿਨੀ ਦੱਤਾ ਅਤੇ ਭਾਵਿਪ ਪ੍ਰਧਾਨ ਮੁਕੇਸ਼ ਵਰਮਾ ਨੇ ਦੱਸਿਆ ਕਿ 13 ਦਸੰਬਰ ਨੂੰ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਪੰਜਾਬੀ ਵਿਸ਼ੇ ਦੀ ਮਹੱਤਤਾ, ਇਸਦੀ ਲੋੜ ਅਤੇ ਵਿਸ਼ੇਸ਼ ਵਿਦਿਆਰਥੀਆਂ ਨੂੰ ਉਨਾਂ੍ਹ ਦੀ ਰੁਚੀ ਅਨੁਸਾਰ ਜਾਣਕਾਰੀ ਦਿੱਤੀ ਜਾਵੇਗੀ। ਉਨਾਂ੍ਹ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਇਸ ਨੂੰ ਸਿੱਖਣਾ, ਬੋਲਣਾ, ਪੜ੍ਹਨਾ ਅਤੇ ਸਮਝਣਾ ਸਾਡਾ ਅਧਿਕਾਰ ਦੇ ਨਾਲ-ਨਾਲ ਫਰਜ਼ ਵੀ ਹੈ। ਉਨਾਂ੍ਹ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਸਾਰੇ ਅਧਿਆਪਕਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ, ਜਿਸ ਲਈ ਵਿਸ਼ੇਸ਼ ਤੌਰ 'ਤੇ ਜ਼ਲਿ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਉਨਾਂ੍ਹ ਦੇ ਨਾਲ ਡੀਐੱਮ ਗਣਿਤ ਗੁਰਨਾਮ ਸਿੰਘ ਅਤੇ ਡੀਐੱਮ ਅੰਗਰੇਜ਼ੀ ਨਰਿੰਦਰ ਸਿੰਘ ਬਿਸ਼ਟ ਵੀ ਮੌਜੂਦ ਰਹਿਣਗੇ।