ਵਿਦਿਆਰਥੀਆਂ ਨੂੰ ਜੀਵਨ ਦੇ ਅਨਮੋਲ ਮੁੱਲਾਂ ਤੋਂ ਜਾਣੂ ਕਰਵਾਇਆ ਬਾਲ ਦਿਵਸ ਮੌਕੇ ਅਧਿਆਪਕ ਵੱਖ ਵੱਖ ਤਸਵੀਰਾਂ ਵਿਚ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੰਦੇ ਹੋਏ।
Publish Date: Sat, 21 Nov 2026 03:38 PM (IST)
Updated Date: Sat, 21 Nov 2026 03:40 PM (IST)
ਪੱਤਰ ਪ੍ਰੇਰਕ, ਬਟਾਲਾ ਪੰਜਾਬੀ ਜਾਗਰਣ ਬਟਾਲਾ : ਸਥਾਨਕ ਡਾ. ਦੌਲਤ ਰਾਮ ਭੱਲਾ ਡੀਏਵੀ ਸੈਨਟੇਨਰੀ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਜੀਵਨ ਸ਼ਰਮਾ ਦੀ ਕੁਸ਼ਲ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਬਾਲ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ। ਪ੍ਰੋਗਰਾਮ ਵਿੱਚ ਅਧਿਆਪਕਾਂ ਨੇ ਆਪਣੀਆਂ ਭਾਵਪੂਰਨ ਪੇਸ਼ਕਾਰੀਆਂ ਅਤੇ ਪ੍ਰੇਰਕ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਦੇ ਅਨਮੋਲ ਮੁੱਲਾਂ ਤੋਂ ਜਾਣੂ ਕਰਵਾਇਆ। ਪ੍ਰੋਗਰਾਮ ਦਾ ਮੰਚ ਸੰਚਾਲਨ ਰੋਜ਼ੀ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਮਮਤਾ ਨੇ ਵੈਦਿਕ ਮੰਤਰਾਂ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਦਾਚਾਰ, ਅਨੁਸ਼ਾਸਨ ਅਤੇ ਸ੍ਰੇਸ਼ਟ ਕਰਮਾਂ ਦਾ ਮਹੱਤਵ ਸਮਝਾਇਆ ਅਤੇ ਉਨ੍ਹਾਂ ਨੂੰ ਆਦਰਸ਼ ਜੀਵਨ ਅਪਨਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਨੋਦ ਕੁਮਾਰ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਿਰੰਤਰ ਅੱਗੇ ਵਧਣ, ਆਪਣੇ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਦ੍ਰਿੜ ਸੰਕਲਪ, ਲਗਨ ਅਤੇ ਮਿਹਨਤ ਨਾਲ ਯਤਨ ਕਰਨ ਦਾ ਸੰਦੇਸ਼ ਦਿੱਤਾ। ਜਦਕਿ ਰੇਨੂੰ ਜੋਸ਼ੀ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਦਿਲੀ ਸ਼ੁਭਕਾਮਨਾਵਾਂ ਦਿੰਦਿਆਂ ਸੱਚ, ਇਮਾਨਦਾਰੀ ਅਤੇ ਨੈਤਿਕਤਾ ਨੂੰ ਜੀਵਨ ਦਾ ਆਧਾਰ ਬਣਾਉਣ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਜੀਵਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸੱਚੇ ਸੰਸਕਾਰ, ਇਮਾਨਦਾਰ ਯਤਨ ਅਤੇ ਸ੍ਰੇਸ਼ਟ ਕਰਮ ਹੀ ਉੱਜਵਲ ਭਵਿੱਖ ਦੀ ਅਸਲੀ ਨੀਂਹ ਹਨ।