ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ

ਸਰਹੱਦੀ ਪੱਟੀ ਦੇ ਪਿੰਡਾਂ ਵਿੱਚ ਸਿੱਖਿਆ ਦੀ ਚਾਨਣ ਮੁਨਾਰੇ ਵਜੋਂ ਜਾਣੇ ਜਾਂਦੇ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਲੱਖਣ ਕਲਾਂ ਦੀ ਮੈਨੇਜਮੈਂਟ ਦੇ ਚੇਅਰਮੈਨ ਬਲਬੀਰ ਸਿੰਘ ਕਾਹਲੋਂ ਤੇ ਪਿੰ੍ਸੀਪਲ ਬਲਜਿੰਦਰ ਕੌਰ ਕਾਹਲੋਂ ਦੀ ਦੇਖ ਰੇਖ ਹੇਠ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ 115 ਵਾਂ ਜਨਮ ਦਿਹਾੜਾ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੀਆਂ ਵੱਖ ਵੱਖ ਕਲਾਸਾਂ ਦੇ ਵਿਦਿਆਰਥੀ ਬਸੰਤੀ ਰੰਗ ਵਿੱਚ ਰੰਗੇ ਦੇਖੇ ਗਏ। ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪਿੰ੍ਸੀਪਲ ਬਲਜਿੰਦਰ ਕੌਰ ਕਾਹਲੋਂ ਦੀ ਅਗਵਾਈ ਵਿੱਚ ਸਟਾਫ ਅਤੇ ਬੱਚਿਆਂ ਵੱਲੋਂ ਵਿਸ਼ਾਲ ਕੇਕ ਕੱਟਿਆ ਗਿਆ। ਇਸ ਤੋਂ ਮੌਕੇ ਤੇ ਸਕੂਲ ਮੈਨਜਮੈਂਟ ਵੱਲੋਂ ਕਰਵਾਏ ਗਏ ਦੇਸ਼ ਭਗਤੀ ਦੇ ਰੰਗਾਰੰਗ ਪੋ੍ਗਰਾਮ ਦੌਰਾਨ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕੋਰਿਓਗ੍ਰਾਫੀਆਂ ਸਕਿੱਟਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੇ ਸਕੂਲ ਦੇ ਹੋਣਹਾਰ ਵਿਦਿਆਰਥੀ ਕਿਰਨ ਅਤੇ ਤਰੁਨ ਵੱਲੋਂ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ।

ਸਕੂਲ ਦੀ ਹੈੱਡ ਗਰਲ ਮਹਿਕਦੀਪ ਕੌਰ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਜੀਵਨੀ ਸਬੰਧੀ ਭਾਸ਼ਣ ਦਿੱਤਾ ਗਿਆ । ਇਸ ਮੌਕੇ ਬੱਚਿਆਂ ਵੱਲੋਂ ਭਗਤ ਸਿੰਘ ਨਾਲ ਸਬੰਧਤ ਪੇਂਟਿੰਗ ਅਤੇ ਚਿੱਤਰਕਾਰੀ ਦੇ ਮੁਕਾਬਲੇ ਵੀ ਕਰਵਾਏ ਗਏ। ਸਕੂਲ ਸਟਾਫ ਅਤੇ ਬੱਚਿਆਂ ਵੱਲੋਂ ਚਿੱਟੇ ਕੁੜਤੇ ਪਜਾਮੇ ਅਤੇ ਕੇਸਰੀ ਦਸਤਾਰ ਸਜਾ ਕੇ ਸਕੂਲ ਵਿੱਚ ਇਨਕਲਾਬ ਜ਼ਿੰਦਾਬਾਦ ਇਨਕਲਾਬ ਜ਼ਿੰਦਾਬਾਦ ਅਤੇ 'ਭਗਤ ਸਿਆਂ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰੇ ਵੀ ਖੂਬ ਲਗਾਏ ਗਏ। ਇਸ ਮੌਕੇ ਤੇ ਪਿੰ੍ਸੀਪਲ ਬਲਜਿੰਦਰ ਕੌਰ ਕਾਹਲੋਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਦੇਸ਼ ਵਾਸੀ ਸ਼ਹੀਦ ਭਗਤ ਸਿੰਘ ਅਤੇ ਉਨਾਂ੍ਹ ਦੇ ਸਾਥੀਆਂ ਦੀ ਬਦੌਲਤ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ । ਉਨਾਂ੍ਹ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਦੇਸ਼ ਦੀ ਆਜ਼ਾਦੀ ਲਈ ਹੱਸ ਹੱਸ ਕੇ ਰੱਸੇ ਚੁੰਮੇ ਅਤੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜਬੂਰ ਕਰ ਦਿੱਤਾ । ਉਨਾਂ੍ਹ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕਰਨ ਲਈ ਵਿਦਿਆਰਥੀ ਵਰਗ ਅੱਗੇ ਆਉਣ ਦੀ ਲੋੜ ਹੈ । ਉਨਾਂ੍ਹ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣ ਤੇ ਉਨਾਂ੍ਹ ਦੇ ਦਰਸਾਏ ਮਾਰਗ ਤੇ ਚੱਲ ਕੇ ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ । ਪਿੰ੍ਸੀਪਲ ਨੇ ਕਿਹਾ ਕਿ ਅੱਜ ਸਾਨੂੰ ਲੋੜ ਹੈ ਕਿ ਅਸੀਂ ਆਪਣੇ ਵਿਦਿਆਰਥੀਆਂ ਆਪਣੇ ਬੱਚਿਆਂ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਜੀਵਨੀ ਬਾਰੇ ਦੱਸੀਏ ਅਤੇ ਉਨਾਂ੍ਹ ਦੇ ਪੂਰਨਿਆਂ ਤੇ ਚੱਲਣ ਲਈ ਪੇ੍ਰਿਤ ਕਰੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਕੌਰ, ਰਮਨਜੀਤ ਕੌਰ, ਪਰਮਜੀਤ ਕੌਰ, ਗੁਰਬਚਨ ਕੌਰ, ਹਰਪ੍ਰਰੀਤ ਕੌਰ, ਸ਼ਿਵਪਾਲ ਤੇ ਐੱਸਪੀ ਸਿੰਘ, ਰਾਜਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।