ਤਾਰਿਕ ਅਹਿਮਦ/ਦਵਿੰਦਰ ਸਿੰਘ ਕਾਹਲੋਂ, ਕਾਦੀਆਂ : 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਮੁੱਖ ਅਫਸਰ ਥਾਣਾ ਕਾਦੀਆਂ ਪਰਮਿੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੱਮਣ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਡੀਐੱਸਪੀ ਕਾਦੀਆਂ ਸੰਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕਾਦੀਆਂ ਥਾਣਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏਐੱਸਆਈ ਸੁਰਿੰਦਰ ਸਿੰਘ, ਏਐੱਸਆਈ ਬਾਬੂ ਰਾਮ, ਏਐੱਸਆਈ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਭਗਤੂਪੁਰਾ ਦੇ ਟੀ-ਪੁਆਇੰਟ ਦੇ ਕੋਲ ਦੌਰਾਨੇ ਗਸ਼ਤ ਰਾਜੇਸ਼ ਕੁਮਾਰ ਰਾਜੂ ਪੁੱਤਰ ਬਲਦੇਵ ਰਾਜ ਵਾਸੀ ਭਗਤੂਪੁਰਾ ਸਟੇਸ਼ਨ ਵਾਲੇ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕਰ ਉਸ ਨੂੰ ਗਿ੍ਰਫਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਥਾਣਾ ਕਾਦੀਆਂ 'ਚ ਮਾਮਲਾ ਦਰਜ ਕੀਤਾ ਗਿਆ ਹੈ।