ਰਣਜੀਤ ਬਾਵਾ, ਘੁਮਾਣ

ਥਾਣਾ ਘੁਮਾਣ ਦੀ ਪੁਲਿਸ ਨੇ ਇਕ ਵਿਅਕਤੀ ਨੂੰ 220 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਏਐੱਸਆਈ ਸਰਵਣ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮੇਨ ਰੋਡ ਧੰਦੋਈ ਵਾਲੇ ਪਾਸੇ ਗਸ਼ਤ ਕਰ ਰਹੇ ਸਨ ਕਿ ਧੰਦੋਈ ਵੱਲੋਂ ਆਉਂਦਾ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਮੁੜਨ ਲੱਗਾ ਤਾਂ ਪੁਲਿਸ ਨੇ ਉਸਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਿੰਦਰਪਾਲ ਸਿੰਘ ਉਰਫ ਕਿੰਦੀ ਵਾਸੀ ਹਰਪੁਰਾ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।