ਸੁਖਦੇਵ ਸਿੰਘ, ਬਟਾਲਾ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ ਦੇ ਸਹਿਯੋਗ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਰਾਇਮਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਾਵਾਂ ਨੂੰ ਉਹਨਾਂ ਦੇ ਬੱਚਿਆਂ ਪ੍ਰਤੀ ਹੋਰ ਸੰਵੇਦਨਸ਼ੀਲ ਬਣਾਉਣ ਅਤੇ ਘਰ ਵਿਚ ਆਪਣੇ ਬੱਚਿਆਂ ਨੂੰ ਸਕੂਲ ਦਾ ਕੰਮ ਕਰਵਾਉਣ ਦੇ ਉਦੇਸ਼ ਨਾਲ ਮਾਵਾਂ ਨੂੰ ਸਕੂਲ ਵਿੱਚ ਬੁਲਾ ਕੇ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਲਿ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਮਦਰ ਵਰਕਸ਼ਾਪ ਦਾ ਮੁੱਖ ਉਦੇਸ਼ ਮਾਵਾਂ ਤੇ ਸਕੂਲ ਵਿਚਕਾਰ ਆਪਸੀ ਤਾਲਮੇਲ ਸਥਾਪਿਤ ਕਰਨਾ ਹੈ। ਇਸਦੇ ਨਾਲ-ਨਾਲ ਮਾਵਾਂ ਨੂੰ ਘਰ ਵਿਚ ਬੱਚਿਆਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਵਰਤੇ ਜਾਣ ਵਾਲੇ ਸਮਾਨ ਬਾਰੇ ਜਾਣਕਾਰੀ ਦੇਣਾ ਹੈ। ਉਹਨਾਂ ਕਿਹਾ ਕਿ ਅੱਜ ਦੀ ਵਰਕਸ਼ਾਪ ਵਿੱਚ ਪਜ਼ਲ ਸੈੱਟ, ਲੇਸਿੰਗ ਸੈੱਟ ਅਤੇ ਟੇ੍ਸਿੰਗ ਸੈੱਟ ਬਣਾਉਣ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਮਾਵਾਂ ਦੀ ਭਾਗੀਦਾਰੀ ਬਣਾਈ ਗਈ। ਉੱਪ-ਜ਼ਲਿ੍ਹਾ ਸਿੱਖਿਆ ਅਫ਼ਸਰ ਐੱਲੀਮੈਂਟਰੀ ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਤਾ-ਪਿਤਾ ਸਹਿਬਾਨ ਨੂੰ ਸਕੂਲਾਂ ਨਾਲ ਜੋੜਨ ਲਈ ਸਿੱਖਿਆ ਵਿਭਾਗ ਬਿਹਤਰੀਨ ਉਪਰਾਲੇ ਕਰ ਰਿਹਾ ਹੈ ਅਤੇ ਇਹਨਾਂ ਵਰਕਸ਼ਾਪਾਂ ਦਾ ਉਦੇਸ਼ ਮਾਵਾਂ ਦੀ ਭਾਗੀਦਾਰੀ ਬਣਾ ਕੇ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਤੇਜ਼ੀ ਨਾਲ ਕਰਨਾ ਹੈ। ਉਨਾਂ੍ਹ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਲਾਹੇਵੰਦ ਹਨ। ਜ਼ਿਕਰਯੋਗ ਹੈ ਕਿ ਮਦਰਜ਼ ਵਰਕਸ਼ਾਪ ਦਾ ਮੁੱਖ ਮੰਤਵ ਮਾਵਾਂ ਨੂੰ ਘਰ ਵਿਚ ਰੰਗ, ਗਿਣਤੀ, ਹਲਕਾ-ਭਾਰੀ, ਫਲ, ਸਬਜ਼ੀਆਂ ਅਤੇ ਆਲੇ ਦੁਆਲੇ ਸਬੰਧੀ ਜਾਣਕਾਰੀ ਦੇਣਾ ਹੈ। ਇਸ ਨਾਲ ਵਿਦਿਆਰਥੀ ਬਹੁਤ ਤੇਜ਼ੀ ਨਾਲ ਸਿੱਖਦੇ ਹਨ। ਇਸ ਦੌਰਾਨ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸ਼ਿਰਕਤ ਕਰਕੇ ਮਾਵਾਂ ਨੂੰ ਵੱਧ ਤੋਂ ਵੱਧ ਸਕੂਲ 'ਚ ਅਧਿਆਪਕ ਸਹਿਬਾਨ ਨਾਲ ਰਾਬਤਾ ਬਣਾਈ ਰੱਖਣ ਲਈ ਪੇ੍ਰਿਤ ਕੀਤਾ। ਜ਼ਿਲ੍ਹੇ ਦੀ ਸਾਰੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਨੇ ਸਕੂਲ ਵਿੱਚ ਆਈਆਂ ਹੋਈਆਂ ਮਾਵਾਂ ਦੀਆਂ ਗਤੀਵਿਧੀਆਂ ਨੂੰ ਦੇਖਿਆ ਅਤੇ ਵੱਧ ਤੋਂ ਵੱਧ ਸਕੂਲਾਂ ਵਿਚ ਸ਼ਮੂਲੀਅਤ ਲਈ ਪੇ੍ਰਿਤ ਕੀਤਾ 'ਤੇ ਇਹਨਾਂ ਵਰਕਸ਼ਾਪਾਂ ਨੂੰ ਵਿਦਿਆਰਥੀਆਂ ਲਈ ਵਰਦਾਨ ਦੱਸਦਿਆਂ ਹੋਇਆਂ ਕਿਹਾ ਕਿ ਇਹ ਵਰਕਸ਼ਾਪਾਂ ਸਮੇਂ-ਸਮੇਂ 'ਤੇ ਸਕੂਲਾਂ ਵਿਚ ਆਯੋਜਿਤ ਹੋਣੀਆਂ ਚਾਹੀਦੀਆਂ ਹਨ। ਜ਼ਲਿ੍ਹੇ ਦੇ ਸਮੂਹ ਸਕੂਲ, ਕਲੱਸਟਰ, ਬਲਾਕ ਅਤੇ ਜ਼ਲਿ੍ਹਾ ਮੀਡੀਆ ਟੀਮਾਂ ਨੇ ਸ਼ੋਸ਼ਲ ਮੀਡੀਆ 'ਤੇ ਪ੍ਰਰੀ-ਪ੍ਰਰਾਇਮਰੀ ਬੱਚਿਆਂ ਦੀਆਂ ਮਾਵਾਂ ਦੀ ਵਰਕਸ਼ਾਪ ਦੀਆਂ ਗਤੀਵਿਧੀਆਂ ਨੂੰ ਜੰਗੀ ਪੱਧਰ 'ਤੇ ਸ਼ੇਅਰ ਕੀਤਾ। ਇਸ ਦੌਰਾਨ ਜ਼ਲਿ੍ਹਾ ਮੀਡੀਆ ਇਨਚਾਰਜ ਗਗਨਦੀਪ ਸਿੰਘ ਵੀ ਹਾਜ਼ਰ ਸਨ।