- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਅੱਜ ਕਰਵਾਇਆ ਜਾਵੇਗਾ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਪ੍ਰੋਗਰਾਮ

- ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ ਸ਼ਾਮਲ
- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਰੋਹ ਨੂੰ ਲੈ ਕੇ ਕੀਤੇ ਗਏ ਉਚਿਤ ਪ੍ਰਬੰਧ
- ਗਾਇਕ ਹੰਸਰਾਜ ਰਘੁਵੰਸ਼ੀ ਕਰਨਗੇ ਭਗਵਾਨ ਸ਼ੰਕਰ ਦਾ ਗੁਣਗਾਨ
- ਸੁਰੱਖਿਆ ਨੂੰ ਲੈ ਕੇ 1200 ਪੁਲਿਸ ਮੁਲਾਜ਼ਮ ਤਾਇਨਾਤ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ 28 ਜੂਨ ਨੂੰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਨਿਚਰਵਾਰ ਨੂੰ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨਾਲ ਐੱਸਐੱਸਪੀ ਗੁਰਦਾਸਪੁਰ ਆਦਿਤਿਆ ਵੀ ਮੌਜੂਦ ਸਨ। ਡੀਸੀ ਆਦਿਤਿਆ ਉੱਪਲ ਨੇ ਦੱਸਿਆ ਕਿ ਐਤਵਾਰ ਨੂੰ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿੱਚ ਸ਼ਾਮ ਛੇ ਵਜੇ ਸਮਾਰੋਹ ਸ਼ੁਰੂ ਹੋਵੇਗਾ। ਇਸ ਵਿੱਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੁਵੰਸ਼ੀ ਰਾਤ ਤੱਕ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ। ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਸ ਮਹਾਨ ਸਮਾਰੋਹ ਲਈ ਪੂਰੀ ਸ਼ਰਧਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਭ ਨੂੰ ਇਹ ਸੌਭਾਗਯ ਪ੍ਰਾਪਤ ਹੋਇਆ ਹੈ ਕਿ ਉਹ ਇਸ ਮਹਾਨ ਸਮਾਰੋਹ ਲਈ ਡਿਊਟੀ ਕਰ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਸੇਵਾ ਭਾਵਨਾ ਨਾਲ ਸੰਗਤ ਦੀ ਸਹੂਲਤ ਲਈ ਵਧੀਆ ਢੰਗ ਨਾਲ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਬੈਠਣ, ਪਾਰਕਿੰਗ ਸਮੇਤ ਪਾਣੀ ਅਤੇ ਲੰਗਰ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਰਕਾਰੀ ਕਾਲਜ ਦੇ ਮੁੱਖ ਗੇਟ ਰਾਹੀਂ ਸੰਗਤ ਦੀ ਐਂਟਰੀ ਹੋਵੇਗੀ। ਕਾਲਜ ਦੇ ਫੁੱਟਬਾਲ ਗਰਾਊਂਡ ਵਿੱਚ ਪਾਰਕਿੰਗ ਹੋਵੇਗੀ ਅਤੇ ਉਸ ਨਾਲ ਕ੍ਰਿਕਟ ਗਰਾਊਂਡ ਰਾਹੀਂ ਕਾਲਜ ਸਟੇਡੀਅਮ ਵਿੱਚ ਐਂਟਰੀ ਹੋਵੇਗੀ, ਜਿੱਥੇ ਮਹਾਨ ਸਮਾਰੋਹ ਹੋ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮਹਾਨ ਸਮਾਰੋਹ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ੋਨ ਇੰਚਾਰਜ ਰੋਹਿਤ ਸਿਆਲ, ਸਹਾਇਕ ਕਮਿਸ਼ਨਰ ਕੁਲਦੀਪ ਚੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸਪੀ (ਐੱਚ) ਜੁਗਰਾਜ ਸਿੰਘ, ਐੱਸਪੀ (ਡੀ) ਡੀਕੇ ਚੌਧਰੀ, ਐੱਸਡੀਐੱਮ ਗੁਰਦਾਸਪੁਰ ਅਸ਼ੋਕ ਕੁਮਾਰ, ਐੱਸਡੀਐੱਮ ਡੇਰਾ ਬਾਬਾ ਨਾਨਕ ਲੱਖਣ ਸਿੰਘ, ਐੱਸਡੀਐੱਮ ਫਤਹਿਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ ਸਮੇਤ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
- 1200 ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ
ਐੱਸਐੱਸਪੀ ਗੁਰਦਾਸਪੁਰ ਆਦਿਤਿਆ ਨੇ ਕਿਹਾ ਕਿ ਸਮਾਰੋਹ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 1200 ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਸੀਸੀਟੀਵੀ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਨੂੰ ਦੇਖਦਿਆਂ ਟ੍ਰੈਫਿਕ ਰੂਟ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਧਾਰੀਵਾਲ ਸਾਈਡ ਜਾਂ ਮੁਕੇਰੀਆਂ ਆਦਿ ਤੋਂ ਸਮਾਰੋਹ ਲਈ ਪਹੁੰਚ ਰਹੇ ਹਨ, ਉਹ ਬੱਬਰੀ ਬਾਈਪਾਸ ਤੋਂ ਨਬੀਪੁਰ, ਦੋਰਾਂਗਲਾ ਰੋਡ ਰਾਹੀਂ ਸਰਕਾਰੀ ਕਾਲਜ ਪਹੁੰਚਣ।