ਹਰਜੀਤ ਸਿੰਘ ਬਿਜਲੀਵਾਲ, ਨਿੱਕੇ ਘੁੰਮਣ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਤੇ ਡਾਇਰੈਕਟਰ ਆਫ ਐਜ਼ੂਕੇਸ਼ਨ ਦੇ ਸਹਿਯੋਗ ਨਾਲ ਪਿਛਲੇ ਦਿਨੀ ਭਾਈ ਨੰਦ ਲਾਲ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਖੇਡਾਂ ਹੋਈਆਂ, ਜਿਸ ਵਿੱਚ ਪ੍ਰਬੰਧਾਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਯੋਗ ਅਗਵਾਈ ਹੇਠ ਚਲ ਰਹੀ ਗੁਰੂ ਨਾਨਕ ਦੇਵ ਅਕੈਡਮੀ ਓਠੀਆ ਸਾਹਿਬ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ੍ਹ ਮਾਰੀਆਂ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਪਿੰ੍ਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ 52 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ ਅਤੇ ਉਹਨਾਂ ਦੀ ਅਕੈਡਮੀ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਸਾਹਿਬ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਹੋਇਆ ਫੁੱਟਬਾਲ ਅੰਡਰ-14 ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਦੂਸਰਾ ਸਥਾਨ ਪ੍ਰਰਾਪਤ ਕੀਤਾ। ਇਸ ਤੋਂ ਇਲਾਵਾ ਐਥਲੈਕਿਟਸ ਦੇ ਅੰਡਰ-14 ਦੇ 100 ਮੀਟਰ ਦੌੜ 'ਚ ਅਮਨਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਰਾਪਤ ਕੀਤਾ ਹੈ। ਇਸ ਮੌਕੇ ਪਿੰ੍ਸੀਪਲ ਗੁਰਸ਼ਰਨ ਸਿੰਘ ਨੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਭਵਿੱਖ ਵਿੱਚ ਬੱਚਿਆਂ ਨੂੰ ਖੇਡਾਂ ਅਤੇ ਸਿੱਖੀ ਨਾਲ ਜੋੜਨ ਵਾਲੇ ਅਜਿਹੇ ਉਪਰਾਲੇ ਵੱਧ ਤੋਂ ਵੱਧ ਕਰਦੇ ਰਹਿਣਗੇ। ਇਸ ਮੌਕੇ ਧਾਰਮਿਕ ਗਤੀਵਿਧੀਆਂ ਦੀ ਇੰਚਾਰਜ ਦਲਜੀਤ ਕੌਰ, ਸੁਰਿੰਦਰ ਸਿੰਘ ਡੀਪੀਈ, ਗੁਰਪ੍ਰਰੀਤ ਸਿੰਘ, ਹਰਪ੍ਰਰੀਤ ਕੌਰ, ਪਰਮਜੀਤ

ਕੌਰ ਵੀ ਹਾਜ਼ਰ ਸਨ।