ਖਾਲਸਾ ਕਾਲਜ ਗੁਰਦਾਸਨੰਗਲ ਦਾ ਵਧਿਆ ਕੱਦ ਖਾਲਸਾ ਕਾਲਜ ਗੁਰਦਾਸਨੰਗਲ ਦੇ ਗ੍ਰੈਜੂਏਸ਼ਨ ਸਮੈਸਟਰ ਚੌਥਾ ਦੇ ਸ਼ਾਨਦਾਰ ਨਤੀਜਿਆਂ ਨੇ ਵਧਾਇਆ ਕਾਲਜ ਦਾ ਮਾਣ
Publish Date: Tue, 15 Sep 2026 04:09 PM (IST)
Updated Date: Tue, 15 Sep 2026 04:11 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਬੀਏ, ਬੀਐੱਸਸੀ, ਬੀ.ਕਾਮ ਅਤੇ ਬੀਸੀਏ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਪ੍ਰੀਖਿਆ ਵਿੱਚੋਂ ਵਧੀਆ ਨੰਬਰ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਕਾਲਜ ਦਾ ਨਤੀਜਾ ਹਮੇਸ਼ਾ ਸਲਾਹੁਣਯੋਗ ਰਿਹਾ ਹੈ। ਬੀਐੱਸਸੀ ਸਮੈਸਟਰ ਚੌਥਾ ਵਿੱਚੋਂ ਕਾਲਜ ਵਿਦਿਆਰਥੀ ਰਣਬੀਰ ਸਿੰਘ ਨੇ 75 ਫੀਸਦ ਨੰਬਰ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਕੋਮਲਪ੍ਰੀਤ ਕੌਰ ਨੇ 73 ਫੀਸਦ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕਮਲਪ੍ਰੀਤ ਕੌਰ, ਸ਼ੁਭਦੀਪ ਕੌਰ ਨੇ 72 ਫੀਸਦ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬੀਏ ਵਿੱਚੋਂ ਕੁਲਵਿੰਦਰ ਕੌਰ ਨੇ 73ਫੀਸਦ, ਅਮਨਪ੍ਰੀਤ ਕੌਰ ਨੇ 70 ਫੀਸਦ ਅਤੇ ਜਸਬੀਰ ਕੌਰ ਨੇ 62 ਫੀਸਦ ਨੰਬਰ ਲੈ ਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬੀ.ਕਾਮ ਵਿੱਚੋਂ ਇਸ਼ਿਕਾ ਨੇ 70 ਫੀਸਦ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਰੇਹਾਨਪ੍ਰੀਤ ਸਿੰਘ, ਮੁਸਕਾਨਪ੍ਰੀਤ ਕੌਰ, ਕਮਲਜੀਤ ਕੌਰ ਤੇ ਰੈਨਾ ਮਹਾਜਨ ਨੇ 69 ਫੀਸਦ ਨੰਬਰ ਲੈ ਕੇ ਦੂਸਰਾ ਸਥਾਨ ਅਤੇ ਕੋਮਲਪ੍ਰੀਤ ਕੌਰ ਨੇ 67 ਫੀਸਦ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਬੀਸੀਏ ਸਮੈਸਟਰ ਚੌਥਾ ਵਿੱਚੋਂ ਅਰਚਿਤਾ ਨੇ 78 ਫੀਸਦ, ਰਾਝਰੀ ਸ਼ੁਭ ਨੇ 68 ਫੀਸਦ ਅਤੇ ਹਰਮਨਪ੍ਰੀਤ ਕੌਰ ਨੇ 65 ਫੀਸਦ ਨੰਬਰ ਲੈ ਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।