‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 182 ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਸੌਂਪੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ 182 ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਸੌਂਪੇ
Publish Date: Sat, 31 Oct 2026 04:36 PM (IST)
Updated Date: Sat, 31 Oct 2026 04:38 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਕਲਾਨੌਰ ਦੇ ਪਿੰਡ ਸ਼ਕਰੀ ਵਿਖੇ ਬਲਾਕ ਸੰਮਤੀ ਕਲਾਨੌਰ ਦੇ ਚੇਅਰਮੈਨ ਪਰਮਜੀਤ ਕੌਰ ਸ਼ਕਰੀ ਅਤੇ ਸਰਪੰਚ ਰਣਜੀਤ ਸਿੰਘ ਸ਼ਕਰੀ ਵੱਲੋਂ ਕਰਵਾਏ ਗਏ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਮਾਗਮ ਦੌਰਾਨ ਪੁੱਜੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ 182 ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕਾਂ ਦੇ ਦਸਤਾਵੇਜ਼ ਭੇਟ ਕੀਤੇ ਗਏ। ਇਸ ਮੌਕੇ ਤਹਿਸੀਲ ਕਲਾਨੌਰ ਦੇ ਤਹਿਸੀਲਦਾਰ ਮਨਮੋਹਨ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਚੰਨਣ ਸਿੰਘ ਖਾਲਸਾ ਵੀ ਹਾਜ਼ਰ ਸਨ। ਇਸ ਮੌਕੇ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੇ ਮਾਲਕਾਨਾ ਹੱਕ ਮਿਲਣ ਤੇ ਉਨ੍ਹਾਂ ਵੱਲੋਂ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕਰਦਿਆਂ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਗਰੰਟੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਕਲਾਨੌਰ ਪਰਮਜੀਤ ਕੌਰ ਸ਼ਕਰੀ ਅਤੇ ਸਰਪੰਚ ਰਣਜੀਤ ਸਿੰਘ ਸ਼ਕਰੀ ਵੱਲੋਂ ਇਸ ਸਮਾਗਮ ਵਿੱਚ ਹਾਜ਼ਰੀ ਭਰਨ ਵਾਲਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਪਟਵਾਰੀ ਮਨਿੰਦਰਜੀਤ ਸਿੰਘ, ਹਰਪ੍ਰੀਤ ਸਿੰਘ ਤਹਿਸੀਲ ਕਲਰਕ, ਐਡਵੋਕੇਟ ਰੇਸ਼ਮ ਸਿੰਘ ਪੰਨੂ, ਲਵਪ੍ਰੀਤ ਸਿੰਘ ਪੀਏ, ਅੰਕੂ ਸਰਪੰਚ ਰੂੜਾ, ਜੋਤ ਸਰਪੰਚ ਰੁਡਿਆਣਾ, ਸੋਨੂ ਸਰਪੰਚ ਰਸੂਲਪੁਰ, ਅੰਗਰੇਜ਼ ਸਿੰਘ ਕਠਿਆਲਾ, ਨੰਬਰਦਾਰ ਕੁਲਵਿੰਦਰ ਸਿੰਘ ਸ਼ਕਰੀ, ਨਰਿੰਦਰ ਸਿੰਘ, ਮੈਂਬਰ ਕੁਲਵੰਤ ਸਿੰਘ, ਮੈਂਬਰ ਅਮਰਜੀਤ ਕੌਰ, ਮੈਂਬਰ ਸੁਖਦੇਵ, ਮੈਂਬਰ ਨਿਆਮਤ ਮਸੀਹ, ਮੈਂਬਰ ਕੁਲਵਿੰਦਰ ਕੌਰ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਚਰਨ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਪ੍ਰਤਾਪ ਸਿੰਘ, ਸਰਬਜੀਤ ਸਿੰਘ, ਜਗੀਰ ਸਿੰਘ, ਬਲਜੀਤ ਮਸੀਹ, ਵਿੱਕੀ ਮਸੀਹ, ਕੀਮਤੀ ਮਸੀਹ, ਨਜੀਰ ਮਸੀਹ, ਰਵੀ ਮਸੀਹ, ਹਰਦੀਪ ਸਿੰਘ, ਫੁਲਬਾਗ ਸਿੰਘ, ਜੋਗਾ ਸਿੰਘ, ਹਰਕਿਰਨ ਸਿੰਘ, ਗੁਰਦੀਪ ਕੌਰ, ਹਰਮਨਬੀਰ ਕੌਰ, ਰੁਪਿੰਦਰ ਕੌਰ, ਸੰਤੋਖ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।