ਡੇਰਾ ਬਾਬਾ ਨਾਨਕ ਨੇੜੇ ਖੇਤਾਂ 'ਚੋਂ ਪਾਕਿਸਤਾਨੀ ਡ੍ਰੋਨ ਬਰਾਮਦ, ਐਂਟੀ-ਡ੍ਰੋਨ ਸਿਸਟਮ ਦੀ ਮਦਦ ਨਾਲ ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ
ਪੁਲਿਸ ਜਿਲਾ ਬਟਾਲਾ ਅਧੀਨ ਆਉਂਦੇ ਪੁਲਿਸ ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਨੂੰ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਵੱਲੋਂ ਬਾਰਡਰ ਏਰੀਏ ਤੇ ਲਗਾਏ ਗਏ ਐਂਟੀ ਡਰੋਨ ਡਿਵਾਈਸ ਦੇ ਜਰੀਏ ਖੇਤਾਂ ਵਿੱਚ ਡਿੱਗੇ ਇੱਕ ਪਾਕਿਸਤਾਨੀ ਡ੍ਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।
Publish Date: Sat, 28 Nov 2026 11:30 AM (IST)
Updated Date: Sat, 28 Nov 2026 11:31 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ - ਪੁਲਿਸ ਜਿਲਾ ਬਟਾਲਾ ਅਧੀਨ ਆਉਂਦੇ ਪੁਲਿਸ ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਨੂੰ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਵੱਲੋਂ ਬਾਰਡਰ ਏਰੀਏ ਤੇ ਲਗਾਏ ਗਏ ਐਂਟੀ ਡਰੋਨ ਡਿਵਾਈਸ ਦੇ ਜਰੀਏ ਖੇਤਾਂ ਵਿੱਚ ਡਿੱਗੇ ਇੱਕ ਪਾਕਿਸਤਾਨੀ ਡ੍ਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।
ਇਸ ਮੌਕੇ ਤੇ ਪੁਲਿਸ ਥਾਣਾ ਕੋਟਲੀ ਨੇ ਸੂਰਤ ਮੱਲੀ ਤੇ ਡੀਐਸਪੀ ਡੇਰਾ ਬਾਬਾ ਨਾਨਕ, ਐਸਐਚ ਓ ਸਤਪਾਲ ਸਿੰਘ , ਏਐਸਆਈ ਹਰਜੀਤ ਸਿੰਘ ਤੋਂ ਇਲਾਵਾ ਪੰਜਾਬ ਪੁਲਿਸ ਦੀ ਐਂਟੀ ਡਰੋਨ ਡਿਵਾਈਸ ਟੀਮ ਤੋਂ ਇਲਾਵਾ ਬੀਐਸਐਫ ਦੇ ਜਵਾਨ ਵੀ ਮੌਜੂਦ ਸਨ। ਪੰਜਾਬ ਪੁਲਿਸ ਵਲੂੰ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ ਹੈ।