ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਕਰਵਾਈ ਪੇਰੈਂਟਸ-ਟੀਚਰ ਮੀਟਿੰਗ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ
Publish Date: Sat, 03 Oct 2026 04:57 PM (IST)
Updated Date: Sat, 03 Oct 2026 04:59 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ : ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਮਾਪੇ - ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਮਿਡ-ਟਰਮ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੇ ਮਿਡ-ਟਰਮ ਪ੍ਰੀਖਿਆ ਦੇ ਨਤੀਜਿਆਂ, ਅਕਾਦਮਿਕ ਪ੍ਰਗਤੀ, ਕਲਾਸ ਵਿੱਚ ਭਾਗੀਦਾਰੀ ਅਤੇ ਪੜ੍ਹਾਈ ਨਾਲ ਸਬੰਧਤ ਵੱਖ-ਵੱਖ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀਆਂ ਖੂਬੀਆਂ ਅਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਲੁੜੀਂਦੇ ਸੁਝਾਅ ਵੀ ਸਾਂਝੇ ਕੀਤੇ। ਜਾਣਕਾਰੀ ਦਿੰਦਿਆਂ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਨਿਰੰਤਰ ਸੰਚਾਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਤੇ ਆਤਮ-ਵਿਸ਼ਵਾਸ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀ ਦੀ ਸਫਲਤਾ ਲਈ ਸਕੂਲ ਅਤੇ ਪਰਿਵਾਰ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।