- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਵੀਐੱਮ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਸਥਾਨਕ ਏਵੀਐੱਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ। ਇਸ ਪਵਿੱਤਰ ਦਿਹਾੜੇ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ। ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਦੇ ਕੀਰਤਨੀ ਜਥੇ ਵੱਲੋਂ ਰਸਭਿੰਨੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸਮੁੱਚੇ ਵਾਤਾਵਰਨ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਸਮਾਗਮ ਦੌਰਾਨ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ