- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਤੇ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਵਰਕਰਾਂ ਵੱਲੋਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੋਇਆਂ ਕਿਹਾ ਕਿ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦਾ ਐੱਸ.ਐੱਸ.ਪੀ., ਡੀ.ਐੱਸ.ਪੀ.,ਕਲਾਨੌਰ ਥਾਣੇ ਦਾ ਐੱਸ.ਐੱਚ. ਓ. ਗੈਂਗਸਟਾਰਾਂ ਨਾਲ ਰਲਿਆ ਹੋਇਆ ਹੈ ਅਤੇ ਜ਼ਿਲ੍ਹੇ ਦੇ ਲੋਕ ਮਹਿਫੂਜ ਨਹੀਂ ਹਨ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਾਰਡਰ ਦੇ ਪ੍ਰਮੁੱਖ ਪੁਲਿਸ ਥਾਣਾ ਕਲਾਨੌਰ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਂਗਰਸੀ ਵਰਕਰਾਂ ਸਮੇਤ ਪੁਲਿਸ ਥਾਣੇ ’ਚ ਦਾਖਿਲ ਹੋ ਕੇ ਐੱਸ.ਐੱਸ.ਪੀ. ਗੁਰਦਾਸਪੁਰ ਅਤੇ ਐੱਸ.ਐੱਚ. ਓ. ਕਲਾਨੌਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
