- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਤਾਪ ਸਿੰਘ ਬਾਜਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਦੁੱਖ ਦਾ ਪ੍ਰਗਟਾਵਾ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ: ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਅਤੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਅਸ਼ਵਨੀ ਵਰਮਾ ਰਜਿੰਦਰ ਵਰਮਾ ਅਤੇ ਰਾਜੇਸ਼ ਦੇ ਪਿਤਾ ਜੀ ਦੇ ਬੀਤੇ ਦਿਨੀਂ ਹੋਏ ਦੇਹਾਂਤ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੁਕੇਸ਼ ਵਰਮਾ ਅਤੇ ਅਸ਼ਵਨੀ ਵਰਮਾ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਣ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਪ੍ਰਤਾਪ ਸਿੰਘ ਬਾਜਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਰਿਵਾਰ ਦੇ ਵੱਡੇ ਮੈਂਬਰ ਦਾ ਵਿਛੋੜਾ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਹਰ ਸੰਭਵ ਸਹਿਯੋਗ ਲਈ ਹਮੇਸ਼ਾ ਹਾਜ਼ਰ ਰਹਿਣਗੇ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਨਰਿੰਦਰ ਕੁਮਾਰ ਭਾਟੀਆ, ਮਹਿੰਦਰ ਲਾਲ, ਵਿਸ਼ਵ ਗੌਰਵ, ਹਰੀਸ਼ ਭਾਰਦਵਾਜ, ਅਮਰਜੀਤ ਸਿੰਘ ਚੌਧਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।