ਸੁਰਿੰਦਰ ਮਹਾਜਨ, ਪਠਾਨਕੋਟ : ਪਠਾਨਕੋਟ ਦੇ ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਕਾਰਨ ਪਰਿਵਾਰਕ ਦੱਸਿਆ ਹੈ

ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਅਨੁਰਾਗ ਅਗਰਵਾਲ ਨੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ ਉਨ੍ਹਾਂ ਦੱਸਿਆ ਕਿ ਡਾ. ਵਿਨੋਦ ਸਰੀਨ ਦਾ ਅਸਤੀਫਾ ਸ਼ਾਮ ਨੂੰ ਉਨ੍ਹਾਂ ਨੂੰ ਮਿਲ ਗਿਆ ਹੈ ਪਰ ਅਜੇ ਤਕ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ ਇਹ ਪੁੱਛਣ 'ਤੇ ਕਿ ਇਸ ਅਸਤੀਫ਼ੇ ਦਾ ਕਾਰਨ ਕੀ ਦਸਿਆ ਗਿਆ ਹੈ, ਉਨ੍ਹਾਂ ਕਿਹਾ ਕਿ ਅਸਤੀਫ਼ੇ ਦਾ ਕਾਰਨ ਘਰੇਲੂ ਮਜਬੂਰੀ ਦੱਸਿਆ ਗਿਆ ਹੈ।