- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਵੀਕੇ ਗੁਰਦਾਸਪੁਰ ਵਲੋਂ

ਸਰਬਜੀਤ ਚਾਹਲ, ਪੰਜਾਬੀ ਜਾਗਰਣ
ਗੁਰਦਾਸਪੁਰ : ਗੁਰਦਾਸਪੁਰ ਜਿਲ੍ਹੇ ਨਾਲ ਸਬੰਧਤ ਕਿਸਾਨਾਂ ਦੇ ਇਕ ਵਿਸ਼ੇਸ਼ ਗਰੁੱਪ ਦਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦਾ ਵਿਦਿਅਕ ਦੌਰਾ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ (ਕੇਵੀਕੇ)ਵਲੋਂ ਕਰਵਾਇਆ ਗਿਆ। ਇਸ ਦੌਰੇ ਦੌਰਾਨ ਕਿਸਾਨਾਂ ਨੇ ਯੂਨੀਵਰਸਿਟੀ ਵਿਖੇ ਚੱਲ ਰਹੇ ਕਿਸਾਨ ਮੇਲੇ ਤੇ ਡਿਜ਼ੀਟਲ ਖੇਤੀ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਤੇ ਇਨ੍ਹਾਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਦੌਰੇ ਦੌਰਾਨ ਕਿਸਾਨਾਂ ਨੇ ਪੀਏਯੂ ਦੇ ਵੱਖ-ਵੱਖ ਖੇਤੀਬਾੜੀ ਖੋਜ ਫਾਰਮਾਂ, ਬੀਜ ਕੇਂਦਰਾਂ ਤੇ ਖੇਤੀ ਮਸ਼ੀਨਰੀ ਨਾਲ ਸਬੰਧਤ ਸਟਾਲਾਂ ਦਾ ਦੌਰਾ ਕੀਤਾ। ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਉੱਨਤ ਬੀਜਾਂ, ਸੂਖਮ ਸਿੰਚਾਈ ਪ੍ਰਣਾਲੀ ਅਤੇ ਫ਼ਸਲੀ ਵਿਭਿੰਨਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਟੋ-ਸਟੀਅਰਿੰਗ ਟਰੈਕਟਰ, ਡਰੋਨ ਤਕਨਾਲੋਜੀ ਤੇ ਮਿੱਟੀ ਦੀ ਜਾਂਚ ਲਈ ਵਰਤੀਆਂ ਜਾਣ ਵਾਲੀਆਂ ਆਧੁਨਿਕ ਡਿਜ਼ੀਟਲ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਵੀ ਦਿਖਾਈਆਂ ਗਈਆਂ।
ਇਸ ਮੇਲੇ ਵਿਚ ਪਹੁੰਚੇ ਕਿਸਾਨਾਂ ਨੇ ਮੇਲੇ ਦੌਰਾਨ ਮਿਲ ਰਹੀਆਂ ਸਹੂਲਤਾਂ ਦਾ ਵੀ ਲਾਹਾ ਲਿਆ, ਜਿਸ ਵਿਚ ਕਈ ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ ਹਾਸਲ ਕੀਤੇ ਤੇ ਬਾਕੀ ਕਿਸਾਨਾਂ ਨੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਪਸ਼ੂ ਮੇਲੇ ਤੋਂ ਧਾਂਤਾ ਦਾ ਚੂਰਾ ਆਦਿ ਵੀ ਖਰੀਦੇ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਅਜਿਹੇ ਐਕਸਪੋਜ਼ਰ ਦੌਰੇ ਕਿਸਾਨਾਂ ਨੂੰ ਪਰੰਪਰਾਗਤ ਖੇਤੀ ਤੋਂ ਵਪਾਰਕ ਤੇ ਲਾਹੇਵੰਦ ਖੇਤੀ ਵੱਲ ਮੋੜਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਦੌਰੇ ਵਿਚ ਸ਼ਾਮਲ ਕਿਸਾਨਾਂ ਨੇ ਵੀ ਪੀਏਯੂ ਦੀਆਂ ਇਨ੍ਹਾਂ ਨਵੀਆਂ ਖੋਜਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਹ ਇੱਥੋਂ ਪ੍ਰਾਪਤ ਗਿਆਨ ਨੂੰ ਆਪਣੇ ਖੇਤਾਂ ਵਿਚ ਅਪਣਾ ਕੇ ਖੇਤੀ ਖਰਚੇ ਘਟਾਉਣ ਅਤੇ ਆਮਦਨ ਵਧਾਉਣ ਦਾ ਯਤਨ ਕਰਨਗੇ।ਇਸ ਮੌਕੇ ਕਿਸਾਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਦੇ ਸਹਿਯੋਗੀ ਡਾਇਰੈਕਟਰ ਡਾਕਟਰ ਸਰਬਜੀਤ ਸਿੰਘ ਔਲਖ ਅਤੇ ਸਮੁੱਚੀ ਖੇਤੀ ਵਿਗਿਆਨੀ ਟੀਮ ਦਾ ਧੰਨਵਾਦ ਕੀਤਾ ।