ਧਾਰੀਵਾਲ ’ਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਲੋਕ ਪਰੇਸ਼ਾਨ ਧਾਰੀਵਾਲ ਵਿੱਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਨਾਲ ਲੋਕ ਪਰੇਸ਼ਾਨ
Publish Date: Sat, 26 Sep 2026 04:13 PM (IST)
Updated Date: Sun, 27 Sep 2026 04:01 AM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ, ਧਾਰੀਵਾਲ : ਧਾਰੀਵਾਲ ਸ਼ਹਿਰ ਵਿੱਚ ਆਏ ਦਿਨ ਚੋਰੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਤਾਜ਼ਾ ਮਾਮਲਾ ਮਿਸ਼ਨ ਹਸਪਤਾਲ ਦੇ ਨਜ਼ਦੀਕ ਰੇਲਵੇ ਫਾਟਕ ਦੇ ਨਜ਼ਦੀਕ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਨੇ ਇੱਕ ਹੀ ਰਾਤ ਵਿੱਚ ਦੋ ਮੈਡੀਕਲ ਸਟੋਰਾਂ ਨੂੰ ਨਿਸ਼ਾਨਾ ਬਣਾਇਆ। ਜਾਣਕਾਰੀ ਦਿੰਦੇ ਹੋਏ ਅਸ਼ੋਕਾ ਮੈਡੀਕਲ ਸਟੋਰ ਦੇ ਮਾਲਕ ਤਨੁਜ ਕੁਮਾਰ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੀ ਹਾਲਤ ਖ਼ਰਾਬ ਹੋਣ ਦੇ ਕਾਰਨ ਉਹ ਹਸਪਤਾਲ ਵਿੱਚ ਦਾਖ਼ਿਲ ਸਨ। ਜਿਸਦੇ ਚੱਲਦਿਆਂ ਪਿਛਲੇ ਅੱਠ-ਦਸ ਦਿਨਾਂ ਤੋਂ ਦੁਕਾਨ ਬੰਦ ਸੀ। ਪਿਛਲੀ ਰਾਤ ਕੁਝ ਅਣਪਛਾਤੇ ਚੋਰਾਂ ਨੇ ਸ਼ਟਰ ਦੇ ਤਾਲੇ ਤੋੜ ਕੇ ਦੁਕਾਨ ਦੇ ਅੰਦਰ ਪਈਆਂ ਮਹਿੰਗੀਆਂ ਦਵਾਈਆਂ ਤੇ ਨਕਦੀ ਚੋਰੀ ਕਰ ਲਈ। ਆਦਰਸ਼ ਮੈਡੀਕਲ ਸਟੋਰ ਦੇ ਮਾਲਕ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਚਲੇ ਗਏ। ਸਵੇਰੇ ਕਿਸੇ ਰਾਹਗੀਰ ਨੇ ਫ਼ੋਨ ਤੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ। ਜਦੋਂ ਉਨ੍ਹਾਂ ਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ। ਜਾਂਚ ਕਰਨ ਤੇ ਦੁਕਾਨ ਤੋਂ ਨਕਦੀ ਗ਼ਾਇਬ ਸੀ। ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਚੋਰ ਪਛਾਣ ਛੁਪਾਉਣ ਦੇ ਉਦੇਸ਼ ਨਾਲ ਦੋਨਾਂ ਦੁਕਾਨਾਂ ਦੇ ਸੀਸੀਟੀਵੀ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ। ਹਾਲਾਂਕਿ ਆਸ-ਪਾਸ ਲੱਗੇ ਹੋਰ ਕੈਮਰਿਆਂ ਵਿੱਚ ਚੋਰਾਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਦੁਕਾਨਦਾਰਾਂ ਨੇ ਚੋਰੀ ਦੀ ਘਟਨਾ ਸੰਬੰਧੀ ਸਥਾਨਕ ਥਾਣੇ ’ਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।