ਨਗਰ ਕੌਂਸਲ ਕਾਦੀਆਂ ਅਧੀਨ ਆਉਂਦੇ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
ਨਗਰ ਕੌਂਸਲ ਕਾਦੀਆਂ ਅਧੀਨ ਆਉਂਦੇ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
Publish Date: Sat, 21 Feb 2026 03:37 PM (IST)
Updated Date: Sun, 22 Feb 2026 04:01 AM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਨਗਰ ਕੌਂਸਲ ਕਾਦੀਆਂ ਅਧੀਨ ਆਉਂਦੇ ਠੀਕਰੀਵਾਲ ਰੋਡ ਸਥਿਤ ਸਿੱਖ ਨੈਸ਼ਨਲ ਕਾਲਜ ਦੇ ਕੋਲ ਅਤੇ ਹੋਰਨਾਂ ਥਾਵਾਂ ’ਤੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਸੜਕਾਂ ਦੇ ਉੱਪਰ ਜਮ੍ਹਾਂ ਹੋਣ ਦੇ ਤਹਿਤ ਸਥਾਨਕ ਲੋਕਾਂ ਤੇ ਸਕੂਲੀ ਵਿਦਿਆਰਥੀਆਂ ਨੂੰ ਗੁਜ਼ਰਨ ਵਿੱਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਸਥਾਨਕ ਲੋਕਾਂ ਵੱਲੋਂ ਪ੍ਰਸ਼ਾਸਨ ਦੇ ਖ਼ਿਲਾਫ਼ ਭਾਰੀ ਰੋਸ ਜਾਹਿਰ ਕਰਦੇ ਹੋਏ ਮੰਗ ਕੀਤੀ ਕਿ ਇਹਨਾਂ ਨਾਲਿਆਂ ਦੀ ਸਫਾਈ ਕਰਵਾਈ ਜਾਵੇ। ਇਸ ਸਬੰਧੀ ਮਨਜੀਤ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ, ਇਕਬਾਲ ਸਿੰਘ, ਬਲਵਿੰਦਰ ਸਿੰਘ ਆਦਿ ਵਸਨੀਕਾਂ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਨਾਲਿਆਂ ਦੀ ਸਫ਼ਾਈ ਬੇਸ਼ੱਕ ਸਮਾਂ ਰਹਿੰਦਿਆਂ ਕਰਵਾਈ ਜਾਂਦੀ ਹੈ, ਪਰ ਨਾਲਿਆਂ ਦੀ ਸਫਾਈ ਚੰਗੀ ਤਰ੍ਹਾਂ ਨਾ ਹੋਣ ਕਾਰਨ ਗੰਦਗੀ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਨਾਲਿਆਂ ਦੀ ਨਿਯਮਤ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ਵਿੱਚ ਗੰਦਗੀ ਜਮ੍ਹਾਂ ਹੋ ਗਈ ਹੈ, ਜਿਸ ਕਰਕੇ ਗੰਦਗੀ ਕਾਰਨ ਆਮ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਗੰਭੀਰ ਬਿਮਾਰੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਨਾਲਿਆਂ ਦਾ ਪਾਣੀ ਸੜਕਾਂ ਤੱਕ ਜਮ੍ਹਾਂ ਹੋ ਗਿਆ, ਜਿਸ ਕਾਰਨ ਨਾਲੇ ਦਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਦੇ ਸਾਹਮਣੇ ਇਕੱਠਾ ਹੋ ਜਾਂਦਾ ਹੈ। ਇਸਦੀ ਬਦਬੂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਹੀ ਇੱਥੋਂ ਸਕੂਲੀ ਵਿਦਿਆਰਥੀ ਗੁਜ਼ਰਦੇ ਹਨ, ਜਿਨ੍ਹਾਂ ਨੂੰ ਪਾਣੀ ਵਿੱਚੋਂ ਲੰਘ ਕੇ ਜਾਣਾ ਪੈਂਦਾ ਹੈ ਅਤੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਪਾਣੀ ਜਮਾ ਹੋਣ ਦੇ ਕਾਰਨ ਇਸ ਵਿੱਚ ਮੱਛਰ ਪੈਦਾ ਹੋ ਰਹੇ ਹਨ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਗੰਭੀਰ ਬਿਮਾਰੀਆਂ ਹੋਣ ਦਾ ਖ਼ਤਰਾ ਹੈ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਨਾਲੀਆਂ ਦੀ ਸਫਾਈ ਕੀਤੀ ਜਾਵੇ, ਤਾਂ ਜੋ ਕਿ ਪਾਣੀ ਦੀ ਨਿਕਾਸੀ ਹੋ ਸਕੇ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੂਰ ਹੋ ਸਕਣ। ਲੋਕਾਂ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਇਲਾਕੇ ਵਿੱਚ ਕੋਈ ਭਿਆਨਕ ਬਿਮਾਰੀ ਦਸਤਕ ਦਿੰਦੀ ਹੈ ਤਾਂ ਉਸ ਲਈ ਸਥਾਨਕ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ।