ਸ਼ਹਿਰ ’ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ : ਡੀਐੱਸਪੀ ਸ਼ਹਿਰ ’ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ : ਡੀਐੱਸਪੀ ਕਸਤੂਰੀ ਲਾਲ
Publish Date: Sun, 22 Nov 2026 06:36 PM (IST)
Updated Date: Mon, 23 Nov 2026 04:07 AM (IST)
ਫੋਟੋ: 22ਬੀਟੀਐਲ29 ਡੀਐੱਸਪੀ ਕਸਤੂਰੀ ਲਾਲ ਦੀ ਅਗਵਾਈ ਹੇਠ ਕਾਦੀਆਂ ਚੂੰਗੀ ’ਤੇ ਨਾਕਾਬੰਦੀ ਦੌਰਾਨ ਗੱਡੀ ਦੀ ਚੈਕਿੰਗ ਕਰਦੇ ਪੁਲਿਸ ਮੁਲਾਜ਼ਮ ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਦੇਰ ਸ਼ਾਮ ਬਟਾਲਾ ਪੁਲਿਸ ਵਲੋਂ ਡੀਐੱਸਪੀ ਸਕਿਓਰਿਟੀ ਅਤੇ ਆਪ੍ਰੇਸ਼ਨ ਕਸਤੂਰੀ ਲਾਲ ਦੀ ਅਗਵਾਈ ਹੇਠ ਸਥਾਨਕ ਕਾਦੀਆਂ ਚੂੰਗੀ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੀ ਦੇਰ ਸ਼ਾਮ ਬਟਾਲਾ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵਲੋਂ ਕਾਦੀਆਂ ਚੂੰਗੀ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਹੈ ਅਤੇ ਨਾਲ ਹੀ ਵਾਹਨਾਂ ਦੇ ਦਸਤਾਵੇਜ ਵੀ ਚੈੱਕ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪੁਲਸ ਵਲੋਂ ਸ਼ਹਿਰ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਥੇ ਪੁਲਿਸ ਵਲੋਂ ਦਿਨ ਰਾਤ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਤਨਦੇਹੀ ਨਾਲ ਡਿਊਟੀ ਕੀਤੀ ਜਾ ਰਹੀ ਹੈ, ਉੱਥੇ ਨਾਲ ਹੀ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਸ਼ਹਿਰ ’ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਜੇਕਰ ਉਨ੍ਹਾਂ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ।