ਪਵਨ ਤੇ੍ਹਨ, ਬਟਾਲਾ

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਨਸ਼ਿਆਂ ਦੇ ਸੌਦਾਗਰਾ ਖ਼ਿਲਾਫ਼ ਚੁੱਕੇ ਗਏ ਸਖ਼ਤ ਕਦਮ ਸ਼ਲਾਘਾਯੋਗ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੇਲਿਆਂ ਦੇ ਬੇਤਾਜ ਬਾਦਸ਼ਾਹ ਅਤੇ ਉਘੇ ਮੇਲਾ ਪ੍ਰਮੋਟਰ ਪ੍ਰਧਾਨ ਜੰਗ ਬਹਾਦਰ ਪੱਪੂ ਨੇ ਐੱਸਐੱਚਓ ਸਤਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਜੰਗ ਬਹਾਦਰ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਪ੍ਰਧਾਨ ਪੱਪੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਤਾਂ ਜੋ ਪੁਲਿਸ ਨਸ਼ਾ ਵੇਚਣ ਵਾਲਿਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰ ਸਕੇ। ਪ੍ਰਧਾਨ ਪੱਪੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਨਸ਼ਿਆਂ ਦਾ ਵੱਡਾ ਨੈਟਵਰਕ ਤੋੜ ਕੇ ਪੰਜਾਬ ਨੂੰ ਕਾਫੀ ਹੱਦ ਤੱਕ ਨਸ਼ਿਆਂ ਤੋਂ ਮੁਕਤ ਕਰ ਦਿੱਤਾ ਹੈ। ਪ੍ਰਧਾਨ ਪੱਪੂ ਨੇ ਨੌਜ਼ਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਧਿਆਨ ਦੇਣ ਤਾਂ ਜੋ ਉਹ ਤੰਦਰੁਸਤ ਰਹਿ ਕੇ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਹਿੱਸਾ ਪਾ ਸਕਣ। ਇਸ ਮੌਕੇ ਸਬ ਇੰਸਪੈਟਰ ਸੰਦੀਪ ਕੌਰ, ਏਐੱਸਆਈ ਪ੍ਰਸ਼ੋਤਮ ਸ਼ਰਮਾ ਵੀ ਹਾਜ਼ਰ ਸਨ।